ਭੀਖੀ, 9 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) -ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਲਾ ਵਿਖੇ `ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ` ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਡਾ. ਪਵਨ ਕੁਮਾਰ ਸੂਦ ਨੇ ਸੈਮੀਨਾਰ ਦੌਰਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਡਾ. ਸੂਦ ਨੇ ਕਿਹਾ ਕਿ ਬੱਚਿਆਂ ਵਿੱਚ ਪੜ੍ਹਨ ਰੁਚੀਆਂ ਦਾ ਵਿਕਾਸ ਕਰਨ ਲਈ ਸਕੂਲ, ਘਰ ਅਤੇ ਆਲੇ-ਦੁਆਲੇ ਦਾ ਬਹੁਤ ਮਹੱਤਵਪੂਰਨ ਯੋਗਦਾਨ ਹੁੰਦਾ ਹੈ।ਵਿਸ਼ਵ ਦੇ ਮਹਾਨ ਸਿੱਖਿਆ ਸ਼ਾਸਤਰੀਆਂ ਦੀਆਂ ਉਦਾਹਰਨਾਂ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਬੱਚਿਆਂ ਦੀਆਂ ਲੋੜਾਂ ਅਤੇ ਰੁਚੀਆਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਸਿੱਖਣ ਪ੍ਰਕਿਰਿਆ ਵਿਦਿਆਰਥੀ ਕੇਂਦਰਿਤ ਹੋਣੀ ਜਰੂਰੀ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਰੁਚੀਆਂ ਅਨੁਸਾਰ ਸਿਲੇਬਸ ਤਿਆਰ ਕਰ ਕੇ ਉਨਾਂ ਵਿਚ ਪੜ੍ਹਨ ਦੀਆਂ ਚੰਗੀਆਂ ਆਦਤਾਂ ਦਾ ਵਿਕਾਸ ਸਹਿਜੇ ਹੀ ਕੀਤਾ ਜਾ ਸਕਦਾ ਹੈ।ਪ੍ਰਿੰਸੀਪਲ ਸਵਿਤਾ ਕਾਠ ਨੇ ਡਾ. ਸੂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਵਿਚ ਪੜ੍ਹਨ ਦੀਆਂ ਰੁਚੀਆਂ ਦਾ ਵਿਕਾਸ ਕਰਨ ਲਈ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।ਮੰਚ ਸੰਚਾਲਨ ਦੀ ਪ੍ਰੋ. ਗੁਰਵਿੰਦਰ ਸਿੰਘ ਨੇ ਕੀਤਾ।
ਇਸ ਮੌਕੇ ਲੈਕ. ਸੁਖਪਾਲ ਕੌਰ, ਬਲਜਿੰਦਰ ਕੌਰ, ਮਨੀਸ਼ਾ ਰਾਣੀ, ਰਾਜਦੀਪ ਕੌਰ, ਜਸਮਨਿੰਦਰ ਕੌਰ, ਗੁਰਪ੍ਰੀਤ ਕੌਰ, ਅਮਨਜੋਤ ਕੌਰ, ਜਸਵੀਰ ਕੌਰ, ਰਾਜਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …