Sunday, April 12, 2026

ਕਿਰਤੀ ਕਿਸਾਨ ਯੂਨੀਅਨ ਵਲੋਂ ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਦੇ ਘਿਰਾਓ ਸਬੰਧੀ ਮੀਟਿੰਗ

ਲੌਂਗੋਵਾਲ, 9 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀ ਕਰਜ਼ਾ ਮੁਕਤੀ, ਅਵਾਰਾ ਡੰਗਰਾਂ ਅਤੇ ਪਰਾਲੀ ਸਬੰਧੀ ਪਾਏ ਕੇਸਾਂ ਦੇ ਮਸਲਿਆਂ ਬਾਰੇ PPNJ0912201905ਕਿਰਤੀ ਕਿਸਾਨ ਯੂਨੀਅਨ ਵਲੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਦੇ ਘਿਰਾਓ ਦੇ ਦਿਤੇ ਸੂਬਾ ਪੱਧਰੀ ਸੱਦੇ ਤਹਿਤ 21 ਦਸੰਬਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਜਿਸ ਸਬੰਧੀ ਅੱਜ ਢੱਡਰੀਆਂ ਅਤੇ ਸਾਹੋਕੇ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਕਤੀ ਦੇ ਵਾਅਦੇ ਤੋਂ ਭੱਜ ਚੁੱਕੀ ਹੈ।ਅਵਾਰਾ ਡੰਗਰਾਂ ਦਾ ਵੀ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ ਤੇ ਪਰਾਲੀ ਫੂਕਣ ਦੇ ਪਾਏ ਝੂਠੇ ਪਰਚੇ ਅਤੇ ਜੁਰਮਾਨੇ ਵੀ ਜਿਉਂ ਦੀ ਤਿਉਂ ਖੜ੍ਹੇ ਹਨ।ਇਨ੍ਹਾਂ ਮਸਲਿਆਂ ਤੋਂ ਬਿਨਾਂ ਬੈਂਕਾਂ ਵਲੋਂ ਕਿਸਾਨਾਂ ਤੋਂ ਲਏ ਖਾਲੀ ਚੈਕਾਂ ਰਾਹੀਂ ਉਨ੍ਹਾਂ ‘ਤੇ ਕੇਸ ਕੀਤੇ ਜਾ ਰਹੇ ਨੇ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਵੀ ਪੂਰਾ ਨਹੀਂ ਮਿਲ ਰਿਹਾ।ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਸਾਹੋਕੇ ਤੇ ਢੱਡਰੀਆਂ ਵਿਖੇ ਕਿਸਾਨਾਂ ਦੀਆਂ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਗਈ।
               ਇਸ ਮੌਕੇ ਬਲਾਕ ਆਗੂ ਅਵਤਾਰ ਸਿੰਘ ਸਾਹੋਕੇ, ਹਰਦੇਵ ਸਿੰਘ ਦੁੱਲਟ ਤੇ ਮੇਜਰ ਸਿੰਘ ਨੇ ਵੀ ਸੰਬੋਧਨ ਕੀਤਾ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply