Wednesday, July 22, 2026

ਅੰਤਰ-ਕਾਲਜ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿਚ ਡੀ.ਏ.ਵੀ ਕਾਲਜ ਤੇ ਐਚ.ਐਮ.ਵੀ ਕਾਲਜ ਜੇਤੂ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਵਿਚ ਸੰਪੰਨ ਹੋਈ ਅੰਤਰ-ਕਾਲਜ PPNJ0912201906ਵੇਟਲਿਫਟਿੰਗ (ਲੜਕੇ) ਚੈਂਪੀਅਨਸ਼ਿਪ ਵਿਚ ਸਥਾਨਕ ਡੀ.ਏ.ਵੀ ਕਾਲਜ ਪਹਿਲੇ ਸਥਾਨ ਤੇ ਰਿਹਾ ਜਦੋਂਕਿ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੂਜੇ ਅਤੇ ਰਾਮਗੜ੍ਹੀਆ ਕਾਲਜ ਫਗਵਾੜਾ ਤੀਜੇ ਸਥਾਨ ਤੇ ਰਹੇ।ਵੱਖ ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਦੇ ਮੁਖੀ, ਡਾ. ਸੁਖਦੇਵ ਸਿੰਘ ਨੇ ਚੈਂਪੀਅਨਸ਼ਿਪ ਨੇ ਦੱਸਿਆ ਕਿ ਲੜਕੀਆਂ ਦੇ ਵਰਗ ਵਿਚ ਪਹਿਲਾ ਸਥਾਨ ਐਚ.ਐਮ.ਵੀ ਕਾਲਜ ਜਲੰਧਰ, ਬੀ.ਬੀ.ਕੇ.ਡੀ.ਏ.ਵੀ ਕਾਲਜ ਅੰਮ੍ਰਿਤਸਰ ਦੂਜਾ ਅਤੇ ਐਸ.ਡੀ.ਏ.ਐਮ.ਕਾਲਜ ਦੀਨਾਨਗਰ ਤੀਜੇ ਸਥਾਨ ਤੇ ਰਿਹਾ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply