ਲੌਂਗੋਵਾਲ, 10 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਬਣਨ ਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਭਾਈ
ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਧਨੋਆ ਅਤੇ ਸਮੂਹ ਸਟਾਫ਼ ਵਲੋਂ ਉਨਾਂ ਦਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪਹੁੰਚ ਕੇ ਵਿਸ਼ੇਸ ਸਨਮਾਨ ਕੀਤਾ ਗਿਆ।ਲੌਂਗੋਵਾਲ ਨੇ ਬੰਗਾ ਕਾਲਜ ਦੀਆਂ ਪ੍ਰਾਪਤੀਆਂ ਦੀ ਸਲ਼ਾਘਾ ਕਰਦਿਆਂ ਕਿਹਾ ਇਸ ਕਾਲਜ ਨੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਧਨੋਆ ਦੀ ਅਣਥੱਕ ਮਿਹਨਤ ਸਦਕਾ ਕਾਲਜ ਬੁਲੰਦੀਆਂ ਨੂੰ ਛੂਹ ਰਿਹਾ ਹੈ।ਇਸ ਸਮੇਂ ਡਾਕਟਰ ਧਨੋਆ ਨੇ ਕਿਹਾ ਇਸ ਸੰਸਥਾ ਨੇ ਵਿਦਿਅਕ ਖੇਤਰ, ਖੇਡਾਂ ਅਤੇ ਗੱਤਕਾ ਮੁਕਾਬਲਿਆਂ ਵਿਚ ਵਿਸ਼ੇਸ ਮੱਲਾਂ ਮਾਰੀਆਂ ਹਨ। ਜਿਸ ਦਾ ਸਿਹਰਾ ਮੇਹਨਤੀ ਸਟਾਫ਼ ਨੂੰ ਜਾਂਦਾ ਹੈ।ਇਸ ਦੇ ਨਾਲ-ਨਾਲ ਪਿਛਲੇ ਸਾਲਾਂ ਨਾਲੋਂ ਵਿਦਿਆਰਥੀਆਂ ਦੀ ਗਿਣਤੀ ਵਿਚ ਦੁੱਗਣਾ ਵਾਧਾ ਹੋਇਆ ਹੈ।
ਇਸ ਮੌਕੇ ਡਾ,ਹਰਵਿੰਦਰ ਕੌਰ ਦੁੱਲਟ, ਪਰਮਜੀਤ ਸਿੰਘ ਜੱਸੇਕਾ, ਜਸਵਿੰਦਰ ਸਿੰਘ ਲਿਬੜਾ ਸ਼ਹਿਰੀ ਪ੍ਰਧਾਨ, ਸਰਪੰਚ ਬਲਦੇਵ ਸਿੰਘ ਤਕੀਪੁਰ, ਬਲਵਿੰਦਰ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media