Friday, October 18, 2024

ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮੱਸਿਆ ਦੇ ਦੀਵਾਨ ਸਜਾਏ

PPN29091424

ਅੰਮ੍ਰਿਤਸਰ, 29  ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਬੀਬੀ ਪੁਖਰਾਜ ਕੌਰ ਦੇ ਰਾਗੀ ਜਥੇ ਵੱਲੋਂ ‘ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ’ ਸ਼ਬਦ ਰਾਹੀਂ ਗੁਰੂ ਜਸ ਗਾਇਨ ਕੀਤਾ ਗਿਆ।ਸਮਾਗਮ ਦੌਰਾਨ ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਇੰਚਾਰਜ ਸz. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ), ਚੀਫ਼ ਖ਼ਾਲਸਾ ਦੀਵਾਨ ਦੇ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਡਾ: ਅਮਰਪਾਲੀ ਵੱਲੋਂ ਸz. ਨਰਿੰਜਨ ਸਿੰਘ ਮੈਂਬਰ ਇੰਚਾਰਜ ਸ੍ਰੀ ਹਰਿਗੋਬਿੰਦਪੁਰ, ਬੀਬੀ ਸੁਮੀਨ ਕੌਰ ਅੀਧਆਪਕਾ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਅਵੈਨਿਊ ਅਤੇ ਬੀਬੀ ਪੁਖਰਾਜ ਕੌਰ ਨੂੰ ਉਨ੍ਹਾਂ ਦੀ ਸੇਵਾ ਲਈ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਚਾਰਜ ਸ. ਤਜਿੰਦਰ ਸਿੰਘ (ਸਰਦਾਰ ਪਗੜੀ ਹਾਊਸ) ਵੱਲੋਂ ਸਮੂਹ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਸਮਾਗਮ ਵਿੱਚ ਸz. ਹਰਮਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਅੰਮ੍ਰਿਤਸਰ ਸ਼ਹਿਰ ਦੇ ਕੋਟ ਖਾਲਸਾ, ਅਮਨ ਐਵਨਿਊ, ਸੰਧੂ ਕਲੌਨੀ, ਛੇਹਰਟਾ ਸਾਹਿਬ ਅਤੇ ਪਿੰਡ ਘਨੂਪੁਰ ਕਾਲੇ ਤੋਂ ਸੰਗਤ ਬਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply