ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ
ਤਹਿਤ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਕਰਮਬੀਰ ਸਿੰਘ ਕਿਆਮਪੁਰ ਮੀਤ ਸਕੱਤਰ, ਬਲਦੇਵ ਸਿੰਘ ਪ੍ਰਿੰਸੀਪਲ, ਬਲਵਿੰਦਰ ਸਿੰਘ ਇੰਚਾਰਜ, ਬਲਦੇਵ ਸਿੰਘ ਤੇ ਲਖਵਿੰਦਰ ਸਿੰਘ ਸਹਾਇਕ ਸੁਪਰਵਾਈਜ਼ਰ, ਬਾਜ਼ ਸਿੰਘ ਗੁਰਦੁਆਰਾ ਇੰਸਪੈਕਟਰ, ਅੰਮ੍ਰਿਤਪਾਲ ਸਿੰਘ ਹੈਲਪਰ, ਬਲਵੰਤ ਸਿੰਘ ਤੇ ਗੁਰਚਰਨ ਸਿੰਘ ਸੇਵਾਦਾਰ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁਲਾਜ਼ਮ ਭਲਾਈ ਸਕੀਮ ਤਹਿਤ ਮੁਲਾਜ਼ਮਾਂ ਨੂੰ ਸਨਮਾਨਿਤ ਕਰਨਾ ਇਕ ਚੰਗਾ ਉਪਰਾਲਾ ਹੈ।ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਕੱਤਰ ਦਲਮੇਘ ਸਿੰਘ ਖੱਟੜਾ, ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਗੁਰਿੰਦਰ ਸਿੰਘ ਮਥਰੇਵਾਲ, ਸਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਲਖਬੀਰ ਸਿੰਘ, ਇੰਚਾਰਜ ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਕਰਨਜੀਤ ਸਿੰਘ, ਗੁਰਨਾਮ ਸਿੰਘ, ਪਲਵਿੰਦਰ ਸਿੰਘ ਚਿੱਟਾ, ਗੁਰਿੰਦਰ ਸਿੰਘ ਠਰੂ ਇੰਚਾਰਜ, ਬਲਵਿੰਦਰ ਸਿੰਘ ਖੈਰਾਬਾਦ, ਅਜ਼ਾਦਦੀਪ ਸਿੰਘ, ਬੀਬੀ ਮਨਮੋਹਨ ਕੌਰ, ਮਿਲਖਾ ਸਿੰਘ, ਇੰਦਰਪਾਲ ਸਿੰਘ, ਪਰਮਿੰਦਰ ਸਿੰਘ ਡੰਡੀ, ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media