Monday, July 6, 2026

ਡੀ.ਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਲੋਕ ਭਲਾਈ ਸਕੀਮਾਂ ‘ਤੇ ਕੀਤੀ ਚਰਚਾ

ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਵੱਖ-ਵੱਖ ਸਰਕਾਰੀ PPNJ1112201903ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਰੀਵਿਓ ਮੀਟਿੰਗ ਕੀਤੀ ਗਈ। ਜਿਸ ਵਿੱਚ ਅਭੀਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਰਮਪਾਲ ਸਿੰਘ ਡੀ.ਡੀ.ਪੀ.ਓ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ, ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ, ਗੁਰਿੰਦਰ ਸਿੰਘ ਰੰਧਾਵਾ ਜਿਲ੍ਹਾ ਮੱਛੀ ਪਾਲਣ ਅਫਸਰ, ਡਾ. ਹਰਿੰਦਰ ਸਿੰਘ ਖੇਤੀ ਬਾੜੀ ਅਫਸ਼ਰ, ਗੁਰਪ੍ਰੀਤ ਸਿੰਘ ਉਪ ਮੰਡਲ ਭੁਮੀ ਰੱਖਿਆ ਅਫਸ਼ਰ, ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ, ਕੁੰਵਰ ਡਾਵਰ ਸਹਾਇਕ ਲੈਬਰ ਕਮਿਸ਼ਨਰ, ਸੁਨੀਲ ਦੱਤ ਚੀਫ ਐਲ.ਡੀ.ਐਮ ਪਠਾਨਕੋਟ, ਅਨੁਜ ਸ਼ਰਮਾ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਪਠਾਨਕੋਟ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
            ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਡੀ.ਸੀ ਖਹਿਰਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਉਦੇਸ਼ ਹੈ ਕਿ ਜੋ ਲੋਕ ਜਾਗਰੁਕ ਨਹੀਂ ਹਨ, ਉਨ੍ਹਾਂ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਸਕੇ।
            ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਕੋਰਸ ਹਨ ਜਿਸ ਵਿੱਚ ਸਾਰਾ ਖਰਚ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਇਸ ਲਈ ਨੋਜਵਾਨਾਂ ਨੂੰ ਜਾਗਰੁਕ ਕੀਤਾ ਜਾਵੇਗਾ।ਉਨ੍ਹਾਂ ਮਗਨਰੇਗਾ ਅਧੀਨ ਲੋਕਾਂ ਨੂੰ ਦਿੱਤੇ ਜਾਣ ਵਾਲੇ ਲਾਭ ਅਤੇ ਚੱਲ ਰਹੇ ਸੈਲਫ ਹੈਲਪ ਗਰੁਪਾਂ ਬਾਰੇ ਚਰਚਾ ਕੀਤੀ ਗਈ।ਇਸ ਸਮੇਂ ਹਰੇਕ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਦੀ ਪੀ.ਪੀ.ਟੀ. ਰਾਹੀ ਜਾਣਕਾਰੀ ਦਿੱਤੀ ਗਈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply