ਧੂਰੀ, 12 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਯੂਥ ਕਾਂਗਰਸੀ ਆਗੂ ਸਰਪੰਚ ਮਿੱਠੂ ਲੱਡਾ ਦਾ ਪਿਛਲੇ ਦਿਨੀਂ ਹੋਈ ਯੂਥ ਕਾਂਗਰਸ ਦੀ ਚੋਣ ਵਿੱਚ ਦੂਸਰੇ
ਸਥਾਨ ‘ਤੇ ਆਉਣ ਅਤੇ ਯੂਥ ਕਾਂਗਰਸ ਦੇ ਜਿਲਾ ਸੰਗਰੂਰ ਦਾ ਮੀਤ ਪ੍ਰਧਾਨ ਬਣਨ ‘ਤੇ ਪਿੰਡ ਲੱਡਾ ਦੇ ਲੋਕਾਂ ਅਤੇ ਗ੍ਰਾਮ ਪੰਚਾਇਤ ਵਲੋਂ ਸਨਮਾਨ ਕੀਤਾ ਗਿਆ।ਯੂਥ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਬਣੇ ਸਰਪੰਚ ਮਿੱਠੂ ਲੱਡਾ ਨੇ ਕਿਹਾ ਕਿ ਉਸਨੂੰ ਜੋ ਜਿੰਮੇਵਾਰੀ ਜਿਲਾ ਸੰਗਰੂਰ ਦੇ ਯੂਥ ਕਾਂਗਰਸ ਦੇ ਨੌਜਵਾਨਾਂ ਨੇ ਦਿੱਤੀ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਵਉਣਗੇ।ਇਸ ਮੌਕੇ ਪੰਚਾਇਤ ਮੈਂਬਰ ਪ੍ਰਿਤਪਾਲ ਸਿੰਘ, ਲਖਵੀਰ ਸਿੰਘ, ਹਰਬੰਸ ਸਿੰਘ, ਮੈਮੀ ਲਾਲ ਅਤੇ ਬਲਜੀਤ ਕੌਰ ਆਦਿ ਵੀ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media