Thursday, August 6, 2026

ਦਿਲ ਦੇ ਰੋਗਾਂ ਦਾ ਮੁਫਤ ਚੈਕਅੱਪ ਕੈਂਪ 15 ਨੂੰ

ਧੂਰੀ, 11 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤ ਵਿਕਾਸ ਪ੍ਰੀਸ਼ਦ ਧੂਰੀ ਦੀ ਸਵਾਮੀ ਵਿਵੇਕਾਨੰਦ ਸ਼ਾਖਾ ਵੱਲੋਂ ਦੇਵ ਪ੍ਰਯਾਸ ਚੈਰੀਟੇਬਲ ਟਰੱਸਟ Doctorਸੰਗਰੂਰ ਦੇ ਸਹਿਯੋਗ ਨਾਲ ਪ੍ਰੀਸ਼ਦ ਦੇ ਪ੍ਰਧਾਨ ਬਸੰਤ ਕੁਮਾਰ ਦੀ ਅਗਵਾਈ ਹੇਠ 15 ਦਸੰਬਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਆਰੀਆ ਮਹਿਲਾ ਕਾਲਜ ਧੂਰੀ ਵਿਖੇ ਦਿਲ ਦੇ ਰੋਗਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਜਾਵੇਗਾ।ਪ੍ਰੀਸ਼ਦ ਦੇ ਪ੍ਰਾਜੈਕਟ ਚੇਅਰਮੈਨ ਵਿਵੇਕ ਗੁਪਤਾ ਆਰਕੀਟੈਕਟ ਅਤੇ ਜਨਰਲ ਸੈਕਟਰੀ ਪਰਦੀਪ ਮਿੱਤਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਮਰ ਹਸਪਤਾਲ ਪਟਿਆਲਾ ਤੋਂ ਡਾ. ਵਿਵੇਕ ਸਿੰਗਲਾ ਆਪਣੇ ਟੀਮ ਸਮੇਤ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਲੋੜੀਂਦੇ ਟੈਸਟ ਵੀ ਮੁਫਤ ਕੀਤੇ ਜਾਣਗੇ।ਉਹਨਾਂ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਖਾਤਰ ਇਸ ਕੈਂਪ ‘ਚ ਜਾਂਚ ਲਈ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply