ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 93ਵਾਂ ਜਨਮ ਦਿਨ ਆਪਣੇ ਗ੍ਰਹਿ ਪਿੰਡ
ਬਾਦਲ ਵਿਖੇ ਮਨਾਇਆ।ਬਾਦਲ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਸੀਨੀਅਰ ਆਈ.ਏ.ਐਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ (ਪ੍ਰਿੰਸੀਪਲ ਸੈਕਟਰੀ ਪੱਛਮੀ ਬੰਗਾਲ) ਨੇ ਵੀ ਬਾਦਲ ਨੂੰ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੂੰਹ ਮਿੱਠਾ ਕਰਵਾ ਕੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ।ਦੱਸਣਯੋਗ ਹੈ ਕਿ ਅਜਕਲ ਆਈ.ਏ.ਐਸ ਅਧਿਕਾਰੀ ਕੰਵਲਜੀਤ ਸਿੰਘ ਚੀਮਾ ਪੱਛਮੀ ਬੰਗਾਲ ਵਿਖੇ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਪੈਸ਼ਲ ਤੌਰ `ਤੇ ਕਲਕੱਤੇ ਤੋਂ ਆ ਕੇ ਹਲਕੇ ਵਿੱਚ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਰਹਿੰਦੇ ਹਨ।ਇਸ ਸਮੇਂ ਅਕਾਲੀ/ਭਾਜਪਾ ਦੇ ਉਚ ਆਗੂਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media