Tuesday, November 24, 2026

ਫੁੱਟਬਾਲ ਦੇ ਪੁਰਾਣੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਚ ਕਰਵਾਇਆ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਫੁੱਟਬਾਲ ਕਲੱਬ ਵਲੋਂ ਪ੍ਰਧਾਨ ਰਿਸ਼ੀਪਾਲ ਦੀ ਅਗਵਾਈ ‘ਚ ਸਥਾਨਕ ਸ਼ਹੀਦ PPNJ1212201907ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ 40 ਸਾਲ ਤੋਂ ਵੱਧ ਉਮਰ ਵਾਲੇ ਫੁੱਟਬਾਲ ਖਿਡਾਰੀਆਂ ਦੇ ਫਰੈਂਡਲੀ ਮੈਚ ਕਰਵਾਏ ਗਏ।ਜਿਸ ਵਿੱਚ ਸੁਨਾਮ ਅਤੇ ਪਟਿਆਲਾ ਦੀ ਟੀਮ ਨੇ ਭਾਗ ਲਿਆ।ਇਸ ਦੌਰਾਨ ਦਰਸ਼ਨ ਸਿੰਘ ਮਾਨ ਐਸ.ਐਸ.ਪੀ, ਰੁਪਿੰਦਰ ਭਾਰਦਵਾਜ ਐਸ.ਪੀ, ਚੰਦਰ ਸ਼ੇਖਰ ਐਸ.ਪੀ (ਬੀ.ਐਸ.ਐਫ), ਵਿਜੈਪਾਲ ਇੰਸਪੈਕਟਰ ਅਤੇ ਪਿਰਥੀ ਚੰਦ ਕਾਨੂੰਨਗੋ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਦੌਰਾਨ ਮੈਚ ਵਿਚ ਪਟਿਆਲਾ ਦੀ ਟੀਮ ਨੇ ਸੁਨਾਮ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਲ ਕੀਤੀ।ਕਲੱਬ ਪ੍ਰਧਾਨ ਰਿਸ਼ੀਪਾਲ ਨੇ ਕਿਹਾ ਕਿ ਫੁੱਟਬਾਲ ਦੇ ਪੁਰਾਣੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਮੈਚ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਅਜਿਹੇ ਸਾਰਥਕ ਯਤਨ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।
         ਇਸ ਮੌਕੇ ਨਰੇਸ਼ ਸ਼ਰਮਾ, ਪਵਨ ਕੁਮਾਰ, ਸੁਨੀਲ ਕੁਮਾਰ, ਸੰਜੀਵ ਕੁਮਾਰ, ਕ੍ਰਿਸ਼ਨ, ਸੰਨੀ, ਹਰਪਾਲ ਸਿੰਘ, ਅਮਨਦੀਪ ਸਿੰਘ, ਰਵੀ, ਯੋਗੇਸ਼, ਪ੍ਰਦੀਪ, ਗੌਤਮ, ਅਮਿਤ ਕੁਮਾਰ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply