Sunday, June 21, 2026

ਕਿਰਤੀ ਕਿਸਾਨ ਯੂਨੀਅਨ ਨੇ ਸਾੜਿਆ ਸਰਕਾਰ ਦਾ ਪੁਤਲਾ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ PPNJ1212201908ਪ੍ਰਧਾਨ ਰਾਜਿੰਦਰ ਸਿੰਘ ਖਿਲਾਫ ਫਰੀਦਕੋਟ ਪੁਲਿਸ ਵਲੋਂ ਝੂਠਾ ਪਰਚਾ ਦਰਜ਼ ਕਰਕੇ ਉਸ ਨੂੰ ਜ਼ੇਲ੍ਹ ਵਿਚ ਸੁੱਟਣ ਦੇ ਰੋਸ ਵਿਚ ਨੇੜਲੇ ਪਿੰਡ ਤਕੀਪੁਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਪੂਤਲਾ ਸਾੜਿਆ ਗਿਆ ਅਤੇ ਹਾਜ਼ਰ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਡਟਵੀਂ ਨਾਅਰੇਬਾਜੀ ਕੀਤੀ।ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਰੱਤੋਕੇ ਦੇ ਪ੍ਰਧਾਨ ਬਲਿਹਾਰ ਸਿੰਘ, ਤਕੀਪੁਰ ਇਕਈ ਦੇ ਪ੍ਰਧਾਨ ਸਾਹਿਬ ਸਿੰਘ, ਗੁਰਜੀਤ ਸਿੰਘ, ਗੁਰਸੰਗਤ ਸਿੰਘ ਅਤੇ ਅੰਗਰੇਜ਼ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਲਗਾਤਾਰ ਕਿਸਾਨਾ ਖਿਲਾਫ ਧੱਕੇਸ਼ਾਹੀ ਵਾਲੀ ਨੀਤੀ ਅਪਣਾ ਰਹੀ ਹੈ ਅਤੇ ਝੂਠੇ ਪਰਚੇ ਦਰਜ਼ ਕਰਕੇ ਕਿਸਾਨਾ ਨੂੰ ਜੇਲ੍ਹਾਂ ਵਿੱਚ ਸੁੱਟ ਰਹੀ ਹੈ।ਉਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸਰਕਾਰ ਦੇ ਇਸ ਜ਼ੁਲਮ ਨੂੰ ਬਰਦਾਸਤ ਨਹੀ ਕਰਨਗੀਆਂ ਅਤੇ ਕਿਸਾਨ ਹੋਰ ਵਧੇਰੇ ਹੋਸਲਿਆਂ ਨਾਲ ਸਰਕਾਰ ਦੇ ਜਬਰ ਖਿਲਾਫ ਲੜਦੇ ਰਹਿਣਗੇ।ਉਨ੍ਹਾਂ ਕਿਹਾ ਕਿ ਜੇਕਰ ਰਾਜਿੰਦਰ ਸਿੰਘ ਖਿਲਾਫ ਦਰਜ਼ ਕੀਤਾ ਕੇਸ ਰੱਦ ਕਰਕੇ ਉਨ੍ਹਾਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਉਹ ਇਹ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply