ਭੀਖੀ, 12 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਦੇ ਯੂਥ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਸੇਖੋਂ ਅਤੇ ਜਥੇਦਾਰ
ਸ਼ਿਗਾਰਾ ਸਿੰਘ ਬਡਲਾ ਪ੍ਰਧਾਨ ਫਤਿਹਗੜ੍ਹ ਸਾਹਿਬ ਨੂੰ ਘਰਾਂ ਵਿਚ ਨਜ਼ਰਬੰਦ ਕਰਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਘੱਟ ਗਿਣਤੀਆਂ ਦੇ ਹੱਕ-ਹਕੂਕ ਖੋਹੇ ਜਾਣ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਲਈ ਅਤੇ ਕਸ਼ਮੀਰੀ ਮੁਸਲਮਾਨਾਂ ਦੇ ਹੋ ਰਹੇ ਕਤਲੇਆਮ ਅਤੇ ਜਬਰ ਜ਼ਨਾਹ ਦੇ ਵਿਰੁੱਧ 10 ਦਸਬੰਰ ਨੂੰਂ ਲਾਲ ਚੌਂਕ ਸ੍ਰੀ ਨਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਲ ਖਾਲਸਾ ਅਤੇ ਸਿੱਖ ਜਥੇਬੰਦੀਆਂ ਨੇ ਜੋ ਰੋਸ ਮਾਰਚ ਕਰਨਾ ਸੀ।ਉਸ ਵਿੱਚ ਸ਼ਾਮਲ ਹੋਣ ਲਈ ਜਾਣ ਵਾਲ਼ਿਆਂ ਨੂੰ ਮਾਧੋਪੁਰ ਕਸ਼ਮੀਰ ਦੀ ਸਰਹੱਦ ‘ਤੇ ਪੁਲਿਸ ਨੇ ਜਬਰੀ ਰੋਕ ਲਿਆ ਸੀ।ਜੋ ਜਮਹੂਰੀਅਤ ਅਤੇ ਇਨਸਾਨੀਅਤ ਦੀ ਅਜ਼ਾਦੀ ਨੂੰ ਕੁਚਲਣ ਵਾਲੇ ਅਮਲ ਹਨ।ਚੰਡੀਗੜ੍ਹ ਵਿਖੇ ਗਵਰਨਰ ਨੂੰ ਮੰਗ ਪੱਤਰ ਦੇਣ ਆਗੂਆਂ ਨੇ ਵੀ ਚੰਡੀਗੜ੍ਹ ਵਿਖੇ ਜਾਣਾ ਸੀ।ਪਰ ਪੁਲਿਸ ਪ੍ਰਸ਼ਾਸ਼ਨ ਨੇ ਪਾਰਟੀ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ, ਜੋ ਅਤਿ ਨਿੰਦਣਯੋਗ ਕਾਰਵਾਈ ਹੈ, ਜਿਸ ਦਾ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media