Monday, April 6, 2026

ਸਰਕਾਰੀ ਸਾਰ੍ਹਾਗੜੀ ਮੈਮੋਰੀਅਲ ਸਕੂਲ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਤੇ ਅੋਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ PPNJ1212201915ਹੈਡਕੁਆਟਰ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਾਰ੍ਹਾਗੜੀ ਮੈਮੋਰੀਅਲ ਸੈਕੰਡਰੀ ਸਕੂਲ ਟਾਊਨ ਹਾਲ ਮਾਲ ਮੰਡੀ ਵਿਖੇ ਟ੍ਰੈਫਿਕ ਨਿਯਮਾਂ, ਨਸ਼ਿਆਂ ਅਤੇ ਅੋਰਤਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਦੱਖਣੀ, ਇੰਸਪੈਕਟਰ ਪ੍ਰਸ਼ੋਤਮ ਸਿੰਘ ਇੰਚਾਰਜ ਸਾਂਝ ਕੇਂਦਰ ਪੂਰਬੀ, ਐਚ.ਸੀ ਸਲਵੰਤ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਹਾਜਰ ਸਨ। ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆ ਨੂੰ ਸਾਂਝ ਕੇਂਦਰ ਵਿੱਚ ਦਿੱਤੀਆਂ ਜਾਣ ਵਾਲੀਆਂ 43 ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਨਸ਼ਿਆਂ ਦੀਆਂ ਬੁਰਾਈਆ ਪ੍ਰਤੀ ਜਾਗਰੂਕ ਕੀਤਾ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਐਕਸੀਡੈਂਟ ਕਿਵੇ ਹੁੰਦੇ ਹਨ ਅਤੇ ਇਹਨਾਂ ਤੋ ਕਿਵੇ ਬਚਿਆ ਜਾ ਸਕਦਾ ਹੈ, ਨਵੇਂ ਜਾਰੀ ਹੋਏ ਮੋਟਰ ਵਹੀਕਲ ਐਕਟ ਸਬੰਧੀ ਜਾਣਕਾਰੀ ਦਿੱਤੀ, ਅੋਰਤਾਂ ਅਤੇ ਬੱਚਿਆਂ ਦੀ ਸੁਰੱਖਿਆ (ਸ਼ਕਤੀ ਐਪ) ਸਬੰਧੀ, ਹਿਊਮਨ ਟਰੈਫਕਿੰਗ ਜਾਅਲੀ ਏਜੰਟਾਂ ਤੋਂ ਸੁਚੇਤ ਰਹਿਣ ਅਤੇ ਸਹੀ ਤਰੀਕੇ ਨਾਲ ਵਿਦੇਸ਼ ਜਾਣ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਨਵੇਂ ਜਾਰੀ ਹੋਏ ਐਮਰਜੈਂਸੀ ਨੰਬਰ 112, ਵਾਤਾਵਰਨ ਅਤੇ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ।ਸਕੂਲ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ।
     ਇਸ ਮੋਕੇ ਸ੍ਰੀਮਤੀ ਮਨੀਸ਼ਾ, ਮਧੂਸੁਦਨ ਸਿੰਘ, ਮਨਜੀਤ ਸਿੰਘ, ਵਿਵੇਕ ਦਵਧਨ, ਅਨਿਲ ਪ੍ਰਤਾਪ, ਮੈਡਮ ਰਾਜਵਿੰਦਰ ਕੌਰ, ਮੈਡਮ ਰਾਜਬੀਰ ਕੌਰ, ਅਨਿਲ ਕੁਮਾਰ ਕੋਸ਼ਿਕ, ਜਸਦੀਪ ਸਿੰਘ ਹਾਜਰ ਸਨ।ਵਿਦਿਆਰਥੀਆ ਵਲੋਂ ਭਵਿੱਖ ਵਿੱਚ ਉਕਤ ਨਿਯਮਾਂ ਨੂੰ ਅਪਣਾਉਣ ਦਾ ਪ੍ਰਣ ਲਿਆ ਗਿਆ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply