Friday, November 22, 2024

6ਵੇਂ ਪੇਅ-ਕਮਿਸ਼ਨ ਦੀ ਰਿਪੋਰਟ 16 ਦਸੰਬਰ ਤੱਕ ਲਾਗੂ ਕਰਨ ਲਈ ਜੁਆਇੰਟ ਫਰੰਟ ਨੇ ਦਿੱਤਾ ਪੰਜਾਬ ਸਰਕਾਰ ਨੂੰ ਅਲਟੀਮੇਟਮ

ਸਮਰਾਲਾ, 12 ਦਸਬੰਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੰਗਾਮੀ ਮੀਟਿੰਗ ਪ੍ਰੇਮ ਸਾਗਰ ਸ਼ਰਮਾ PPNJ1212201921ਸਮਰਾਲਾ, ਅਜਮੇਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ ਜਿਸ ਵਿੱਚ 8 ਨਵੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਰਾਜ ਪੱਧਰੀ ਕਨਵੀਨਰ ਸਰਬਸੰਮਤੀ ਨਾਲ ਉਪਰੋਕਤ ਜਥੇਬੰਦੀ ਵਿਚ ਸ਼ਾਮਲ ਕਰ ਲਏ ਗਏ। ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ‘ਤੇ ਦਲਜੀਤ ਸਿੰਘ ਭੁੱਲਰ ਪੰਜਾਬ ਰੋਡਵੇਜ਼, ਨੰਦ ਕਿਸ਼ੋਰ ਕਲਸੀ ਪੰਜਾਬ ਅਤੇ ਹਰਿਆਣਾ ਆਡਿਟ ਅਤੇ ਅਕਾਊਂਟਸ ਸੇਵਾ ਮੁਕਤ ਆਫ਼ੀਸਰਜ਼ ਐਸੋਸੀਏਸ਼ਨ ਸਿਵਲ ਸਕੱਤਰੇਤ ਚੰਡੀਗੜ੍ਹ, ਮੋਹਣ ਸਿੰਘ ਪੰਜਾਬ ਵਿੱਤੀ ਕਮਿਸ਼ਨਰਜ਼ ਸਕਤਰੇਤ ਪੈਨਸ਼ਨਰਜ਼ ਐਸੋਸੀਏਸ਼ਨ, ਗੁਰਮੇਲ ਸਿੰਘ ਮੈਲਡੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਇੰਦਰਜੀਤ ਸ਼ਰਮਾ ਕਰਮਚਾਰੀ ਦਲ ਪੈਨਸ਼ਨਰ, ਬਲਦੇਵ ਕ੍ਰਿਸ਼ਨ ਮੌਦਗਿਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਡੀ-ਸੀ ਮੌੜ ਖੇਤੀਬਾੜੀ ਯੂਨੀਵਰਸਿਟੀ, ਬਲਵੰਤ ਸਿੰਘ ਨਗਰ ਨਿਗਮ ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਆਦਿ ਸ਼ਾਮਲ ਹੋਏ।
ਇਸ ਤੋਂ ਇਲਾਵਾ ਚਾਰ ਹੋਰ ਜਥੇਬੰਦੀਆਂ ਦੇ ਅਹੁਦੇਦਾਰ ਜਿਨ੍ਹਾਂ ਵਿੱਚ ਅਮਰਜੀਤ ਸਿੰਘ ਵਾਲੀਆ ਸਕੱਤਰੇਤ ਪੈਨਸ਼ਨਰਜ਼ ਐਸੋਸੀਏਸ਼ਨ, ਅਵਨਾਸ਼ ਚੰਦਰ ਸ਼ਰਮਾ ਬਿਜਲੀ ਬੋਰਡ ਪੰਜਾਬ, ਗੁਰਨਾਮ ਸਿੰਘ ਸੈਣੀ ਪੰਜਾਬ ਮੰਡੀ ਬੋਰਡ, ਗੁਰਚਰਨ ਸਿੰਘ ਚਾਹਲ ਏਡਿਡ ਸਕੂਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਜਲਦੀ ਸ਼ਾਮਲ ਹੋਣ ਦਾ ਵਿਸ਼ਵਾਸ ਦਿਵਾਇਆ।ਉਪਰੋਕਤ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਜੇ 16 ਦਸਬੰਰ ਤੱਕ 6ਵੇਂ ਤਨਖ਼ਾਹ ਕਮਿਸ਼ਨ ਤੋਂ ਰਿਪੋਰਟ ਲੈ ਕੇ ਤੁਰੰਤ ਲਾਗੂ ਨਾ ਕੀਤਾ, 22% ਮਹਿੰਗਾਈ ਭੱਤੇ ਦੀਆਂ 3 ਕਿਸ਼ਤਾਂ ਅਤੇ ਬਣਦੇ ਬਕਾਇਆ ਨਾ ਭੁਗਤਾਨ ਨਾ ਕੀਤਾ ਅਤੇ ਮੈਡੀਕਲ ਬਿਲਾਂ ਦੀ ਅਦਾਇਗੀ ਨਾ ਕੀਤੀ ਅਤੇ ਬਾਕੀ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਤਾਂ 24 ਦਸਬੰਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਤਿੱਖੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply