Friday, September 20, 2024

ਅਮਰੀਕਾ ’ਚ ਸਿੱਖ ’ਤੇ ਨਸਲੀ ਹਮਲੇ ਦੀ ਲੌਂਗੋਵਾਲ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਿੱਖਾਂ Longowal4ਉਤੇ ਹੁੰਦੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।ਉਨ੍ਹਾਂ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਲਗਾਤਾਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਬੇਲਿੰਗਹੇਮ ’ਚ ਸਿੱਖ ਡਰਾਈਵਰ ’ਤੇ ਇੱਕ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਮਗਰੋਂ ਇਹ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ ਉਠਾਉਣਾ ਚਾਹੀਦਾ ਹੈ।ਸ਼੍ਰੋਮਣੀ ਕਮੇੇਟੀ ਪ੍ਰਧਾਨ ਨੇ ਸਿੱਖ ’ਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ।ਦੇਸ਼-ਵਿਦੇਸ਼ ਅੰਦਰ ਵਸਦੇ ਸਿੱਖ ਹਮੇਸ਼ਾ ਮਨੁੱਖਤਾ ਦੇ ਭਲੇ ਲਈ ਸਰਗਰਮ ਰਹਿੰਦੇ ਹਨ, ਪਰੰਤੂ ਜਦੋਂ ਫਿਰ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਲੰਘਣਾ ਪੈਂਦਾ ਹੈ।ਲੌਂਗੋਵਾਲ ਨੇ ਵਿਦੇਸ਼ਾਂ ’ਚ ਵੱਸਦੇ ਸਿੱਖ ਆਗੂਆਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਉਥੋਂ ਦੀਆਂ ਸਰਕਾਰਾਂ ਨਾਲ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਗੱਲਬਾਤ ਕਰਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply