Friday, September 20, 2024

ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਨਕ ਖ਼ਾਲਸਾ ਕਾਲਜ ਵਿਖੇ ਸਾਰਾਗੜ੍ਹੀ ਫਾਊਂਡੇਸ਼ਨ PPNJ1212201922ਨਿਊਯਾਰਕ ਵੱਲੋਂ ਕਰਵਾਏ ਗਏ ਇਕ ਸੈਮੀਨਾਰ ਵਿਚ ਭਾਗ ਲੈਣ ਪੁੱਜੇ ਬ੍ਰਿਟਿਸ਼ ਆਰਮੀ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਵਫ਼ਦ ਵਿਚ ਬਰਗੇਡੀਅਰ ਸੇਲੀਆ ਜੇਨ ਹਾਰਵੇ, ਕਰਨਲ ਜੋਹਨ ਕੇਂਡਲ, ਕੈਪਟਨ ਕਰੇਜ ਬਿਕੇਰਟਨ, ਕੈਪਟਨ ਜਗਜੀਤ ਸਿੰਘ ਤੇ ਵਾਰੰਟ ਅਫ਼ਸਰ ਅਸ਼ੋਕ ਚੌਹਾਨ ਮੌਜੂਦ ਸਨ।ਇਸ ਦੌਰਾਨ ਵਫ਼ਦ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ, ਜਿਥੇ ਉਨ੍ਹਾਂ ਨੂੰ ਸਿੰਘ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਵੀ ਮੱਥਾ ਟੇਕਿਆ।
      ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ, ਪ੍ਰਧਾਨ ਬਰਗੇਡੀਅਰ ਕੁਲਦੀਪ ਸਿੰਘ ਕਾਹਲੋਂ, ਤਰਨਬੀਰ ਸਿੰਘ ਬੈਨੀਪਾਲ, ਬੀਬੀ ਕਮਲਜੀਤ ਕੌਰ ਪੰਨੂ, ਵਧੀਕ ਮੈਨੇਜਰ ਸੁਖਰਾਜ ਸਿੰਘ ਤੇ ਇਕਬਾਲ ਸਿੰਘ ਮੁੱਖੀ, ਜਸਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply