Friday, September 20, 2024

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਲਗਾਏ ਜਾਗਰੂਕਤਾ ਕੈਂਪ

ਕਪੂਰਥਲਾ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਅਤੇ ਬੀ.ਡੀ.ਪੀ.ਓ PPN1312201901ਦਫ਼ਤਰ ਢਿਲਵਾਂ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ ਗਈ ਉਥੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਆ ਗਿਆ। ਇਸ ਦੌਰਾਨ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਇਸ ਪ੍ਰਾਜੈਕਟ ਤਹਿਤ ਕਰਵਾਏ ਜਾ ਰਹੇ ਵੱਖ-ਵੱਖ ਮੁਫ਼ਤ ਕੋਰਸਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਆਪਣਾ ਕੰਮਕਾਜ਼ ਖੋਲ੍ਹਣ ਲਈ ਬੈਂਕਾਂ ਤੋਂ ਸਬਸਿਡੀ ’ਤੇ ਕਰਜ਼ ਹਾਸਲ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਹੁਨਰਮੰਦ ਲੋਕਾਂ ਨੂੰ ਬੈਂਕਾਂ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 33 ਫੀਸਦੀ ਤੱਕ ਸਬਸਿਡੀ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ।ਉਨ੍ਹਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਾਨੂੰ ਵਿਹਲੇ ਨਹੀਂ ਰਹਿਣਾ ਚਾਹੀਦਾ, ਬਲਕਿ ਕੋਈ ਨਾ ਕੋਈ ਕਿੱਤਾ ਸਿੱਖ ਕੇ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ।
             ਇਸ ਮੌਕੇ ਰਾਜੇਸ਼ ਬਾਹਰੀ, ਪ੍ਰਾਨਸ਼ੂਲ ਸ਼ਰਮਾ, ਰਾਜਬੀਰ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਸਟਾਫ ਹਾਜ਼ਰ ਸੀ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply