Saturday, September 19, 2026

ਚੇਅਰਮੈਨ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਮੁਨਵੱਰ ਮਸੀਹ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਪੰਜਾਬ ਰਾਜ ਘੱਟਗਿਣਤੀ ਕਮਿਸ਼ਨ ਮੁਨਵੱਰ ਮਸੀਹ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ PPN1312201905ਵਿਖੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ, ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਅਧਿਕਾਰੀਆਂ ਨਾਲ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨੂੰ 15 ਨੁਕਾਤੀ ਪ੍ਰੋਗਰਾਮ ਅਧੀਨ ਮਿਲਣ ਵਾਲੇ ਲਾਭ ਅਤੇ ਘੱਟਗਿਣਤੀ ਵਿਦਿਆਰਥੀਆਂ ਨੂੰ ਮਿਲਣਯੋਗ ਵਜੀਫਿਆਂ ਸਬੰਧੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਰਮਪਾਲ ਸਿੰਘ ਡੀ.ਡੀ.ਪੀ.ਓ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸਰ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਇਸ ਸਮੇਂ ਹਾਜ਼ਰ ਸਨ।
              ਮੁਨਵੱਰ ਮਸੀਹ ਨੇ ਕਿਹਾ ਕਿ ਸਰਕਾਰ ਵੱਲੋਂ ਘੱਟਗਿਣਤੀ ਲੋਕਾਂ ਲਈ ਬਹੁਤ ਸਾਰੀਆਂ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਅਤੇ ਇਨ੍ਹਾਂ ਸਕੀਮਾਂ ਦਾ ਸਬੰਧਤ ਲੋਕ ਤਾਂ ਹੀ ਲਾਭ ਪ੍ਰਾਪਤ ਕਰ ਸਕਦੇ ਹਨ ਅਗਰ ਸਬੰਧਤ ਵਿਭਾਗਾਂ ਵੱਲੋਂ ਉਨ੍ਹਾਂ ਲੋਕਾਂ ਨੂੰ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਮੁੱਖ ਉਦੇਸ਼ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨੂੰ 15 ਨੁਕਾਤੀ ਪ੍ਰੋਗਰਾਮ ਅਧੀਨ ਮਿਲਣ ਵਾਲੇ ਲਾਭ ਅਤੇ ਘੱਟਗਿਣਤੀ ਵਿਦਿਆਰਥੀਆਂ ਨੂੰ ਮਿਲਣਯੋਗ ਵਜੀਫਿਆਂ ਸਬੰਧੀ ਰੀਵਿਓ ਕਰਨ ਲਈ ਆਯੋਜਿਤ ਕੀਤੀ ਗਈ ਹੈ।ਉਨ੍ਹਾਂ ਜਿਲ੍ਹਾ ਪਠਾਨਕੋਟ ਦੇ ਸਕੂਲ ਮੁੱਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਘੱਟਗਿਣਤੀ ਕਮਿਸ਼ਨ ਅਤੇ ਹੋਰ ਵਿਦਿਆਰਥੀਆਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਬਾਰੇ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਦੱਸਿਆ ਜਾਵੇ ਤਾਂ ਜੋ ਉਪਰੋਕਤ ਵਰਗ ਨਾਲ ਸਬੰਧਤ ਵਿਦਿਆਰਥੀ ਅਤੇ ਹੋਰ ਵਿਦਿਆਰਥੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾ ਤੋਂ ਲਾਭ ਪ੍ਰਾਪਤ ਕਰ ਸਕਣ।ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਦੇ ਮੁੱਖੀ ਇਹ ਯਕੀਨੀ ਬਣਾਉਂਣਗੇ ਕਿ ਜਿਸ ਸਮੇਂ ਸਕੂਲ ਵਿੱਚ ਵਿਦਿਆਰਥੀ ਦਾ ਦਾਖਲਾ ਹੁੰਦਾ ਹੈ ਉਸ ਸਮੇਂ ਹੀ ਵਿਦਿਆਰਥੀਆਂ ਨੂੰ ਵੱਖ-ਵੱਖ ਕਾਗਜ਼ਾਤ ਜੋ ਸਕੀਮਾਂ ਲਈ ਚਾਹੀਦੇ ਹਨ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਵਿਦਿਆਰਥੀ ਸਮੇਂ ਰਹਿੰਦਿਆਂ ਕਾਗਜ਼ਾਤ ਤਿਆਰ ਕਰਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply