Thursday, March 19, 2026

ਪਰਕਸ ਵਲੋਂ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਸ਼੍ਰੋਮਣੀ Shangara Singh Bhullarਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ, ਮਿਲਣਸਾਰ ਅਤੇ ਪੱਤਰਕਾਰੀ ਨੂੰ ਸਮਰਪਿਤ ਸ਼ਖਸ਼ੀਅਤ ਸਨ।ਭੁੱਲਰ ਇੱਕੋ ਇੱਕ ਅਜਿਹੇ ਪੱਤਰਕਾਰ ਸਨ, ਜਿਨ੍ਹਾਂ ਨੂੰ ਚਾਰ ਅਖ਼ਬਾਰਾਂ ਦੇ ਸੰਪਾਦਕ ਹੋਣ ਦਾ ਮਾਣ ਹਾਸਲ ਹੈ।ਉਹ ਲੰਬਾ ਸਮਾਂ ਪੰਜਾਬੀ ਟ੍ਰਿਬਿਊਨ ਵਿਚ ਬਤੌਰ ਸੰਪਾਦਕ ਰਹਿਣ ਪਿਛੋਂ ਪੰਜਾਬੀ ਜਾਗਰਣ ਦੇ ਬਾਨੀ ਸੰਪਾਦਕ, ਦੇਸ਼ ਵਿਦੇਸ਼ ਟਾਈਮਜ਼ ਦੇ ਸੰਪਾਦਕ ਰਹੇ।ਉਹ ਪੰਜਾਬੀ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦੇ ਸੰਪਾਦਕ ਵੀ ਰਹੇ।ਇਸ ਸਮੇਂ ਉਹ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ।ਸਵ. ਭੁੱਲਰ ਦੇ ਅਕਾਲ ਚਲਾਣੇ ਨਾਲ ਪੰਜਾਬੀ ਪੱਤਰਕਾਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply