ਅੰਮ੍ਰਿਤਸਰ, 12 ਦਸੰਬਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ
ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।ਇਸ ਸਮੇਂ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਭਗਤ ਸੈਣ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ‘ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ। ਉਨ੍ਹਾਂ ਨੇ ਅਜੋਕੀ ਨੌਜੁਆਨੀ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਵੀ ਅਪੀਲ ਕੀਤੀ।ਭਗਤ ਸੈਣ ਜੀ ਸਭਾ ਦੇ ਮੈਂਬਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਦਰਸ਼ਨ ਸਿੰਘ ਪੀ.ਏ, ਐਡੀਸ਼ਨਲ ਮੈਨੇਜਰ ਬਘੇਲ ਸਿੰਘ, ਇੰਚਾਰਜ ਮਨਜੀਤ ਸਿੰਘ ਤਲਵੰਡੀ, ਗੁਰਨਾਮ ਸਿੰਘ, ਗੁਰਿੰਦਰ ਸਿੰਘ ਠਰੂ, ਭਾਈ ਅਮਰੀਕ ਸਿੰਘ ਠੱਠੀ ਸੋਹਲ, ਜਸਵੰਤ ਸਿੰਘ ਜੋੜਾ ਫਾਟਕ, ਬਲਦੇਵ ਸਿੰਘ, ਅਮਰ ਸਿੰਘ, ਮਨਮੋਹਨ ਸਿੰਘ ਬਾਸਰਕੇ, ਦਿਲਬਾਗ ਸਿੰਘ ਠੱਠੀ ਸੋਹਲ ਅਤੇ ਸੰਗਤਾਂ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media