ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅਕਾਲੀ ਦਲ ਦਾ 99 ਸਾਲ਼ਾ ਸਥਾਪਨਾ ਦਿਵਸ ਸਮਾਗਮ ਅੰਮ੍ਰਿਤਸਰ ‘ਚ ਅੱਜ ਕਰਵਾਇਆ ਜਾ ਰਿਹਾ ਹੈ।
ਅੰਮ੍ਰਿਤਸਰ ਜਥਾ ਸ਼ਹਿਰੀ ਗੁਰਪ੍ਰੀਤ ਸਿੰਘ ਕਲਕੱਤਾ ਵਲੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੁੱਚੇ ਪੰਥ ਦਰਦੀਆਂ, ਗੁਰੂ ਨਾਨਕ ਨਾਮ ਲੇਵਾ ਅਤੇ ਪੰਜਾਬੀਆਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਅੱਜ 14 ਦਸੰਬਰ ਦਿਨ ਸ਼ਨੀਵਾਰ ਸਵੇਰੇ 11.00 ਵਜੇ ਸ਼੍ਰੋਮਣੀ ਅਕਾਲੀ ਦਲ ਦੇ 99 ਸਾਲ਼ਾ ਸਥਾਪਨਾ ਦਿਵਸ ਮਨਾਉਣ ਲਈ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਆਡੀਟੋਰੀਅਮ ‘ਚ ਹੁੰਮ-ਹੁੰਮਾ ਕੇ ਪੁੰਹਚਣ।ਉਹਨਾਂ ਕਿਹਾ ਕੇ ਇਹ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਮੋਰਚਿਆਂ ਵਿੱਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਅਤੇ ਜੇਲ੍ਹਾਂ ‘ਚ ਤਸੀਹੇ ਝੱਲਣ ਵਾਲੇ ਮਹਾਨ ਯੋਧਿਆਂ ਨੂੰ ਸਮਰਪਿਤ ਹੋਵੇਗਾ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media