Saturday, March 21, 2026

ਕਿਰਤੀ ਕਿਸਾਨ ਯੂਨੀਅਨ ਵਲੋਂ ਜਿਣਸੀ ਸ਼ੋਸ਼ਣ ਵਿਰੋਧੀ ਐਕਸ਼ਨ ਕਮੇਟੀ ਦੇੇ ਰੋਸ ਪ੍ਰਦਰਸ਼ਨ ‘ਚ ਸ਼ਾਮਲ ਹੋਣ ਦਾ ਫੈਸਲਾ

ਸੰਗਰੂਰ/ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਭਾਈ ਕੀ ਸਮਾਧ ਵਿਖੇ ਕਿਸਾਨਾਂ ਦੀ ਮੀਟਿੰਗ PPNJ1412201910ਕਰਕੇ 18 ਤਰੀਕ ਨੂੰ ਫਰੀਦਕੋਟ ਵਿਖੇ ਜਿਣਸੀ ਸ਼ੋਸ਼ਣ ਵਿਰੋਧੀ ਐਕਸ਼ਨ ਕਮੇਟੀ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸਨ ਵਿਚ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਲੌਂਗੋਵਾਲ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਵਿਖੇ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਐਕਸ਼ਨ ਕਮੇਟੀ ਵੱਲੋਂ 7 ਦਸੰਬਰ ਨੂੰ ਫਰੀਦਕੋਟ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ ਸੀ।ਜਿਸ ਉਪਰ ਪੁਲਿਸ ਨੇ ਅੰਨਾ ਲਾਠੀਚਾਰਜ ਕੀਤਾ ਅਤੇ ਆਗੂਆਂ ਤੇ ਝੂਠੇ ਪਰਚੇ ਦਰਜ ਕੀਤੇ ਜਿਸ ਤਹਿਤ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਾਥੀ ਰਜਿੰਦਰ ਸਿੰਘ ਨੂੰ ਝੂਠੇ ਕੇਸ ਤਹਿਤ ਗ੍ਰਿਫ਼ਤਾਰ ਕਰਕੇ ਜੇਲ ਭੇਜ ਦਿੱਤਾ ਗਿਆ ਹੈ।ਆਗੂਆਂ ਨੇ ਕਿਹਾ ਕਿ ਪੰਜਾਬ ‘ਚ ਧੀਆਂ ਭੈਣਾਂ ਦੀ ਰਾਖੀ ਕਰਨ ਦੀ ਬਜ਼ਾਏ ਸਰਕਾਰ ਅਤੇ ਪੁਲਸ ਧੀਆਂ ਭੈਣਾਂ ਦਾ ਸ਼ੋਸ਼ਣ ਕਰਨ ਵਾਲੇ ਲੋਕਾਂ ਦੀ ਰਾਖੀ ਕਰ ਰਹੀ ਹੈ ਜਦਕਿ ਉਸ ਦਾ ਵਿਰੋਧ ਕਰਨ ਵਾਲੇ ਇਨਸਾਫ਼ ਪਸੰਦ ਲੋਕਾਂ ਨੂੰ ਡੰਡੇ ਮਾਰੇ ਜਾ ਰਹੇ ਹਨ ਅਤੇ ਪਰਚੇ ਦਰਜ ਕੀਤੇ ਜਾ ਰਹੇ ਹਨ।ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਫਰੀਦਕੋਟ ਪ੍ਰਸ਼ਾਸਨ ਨੂੰ ਸਬਕ ਸਿਖਾਉਣ ਲਈ ਅਤੇ ਦੋਸ਼ੀ ਡਾਕਟਰ ਸੰਜੇ ਗੁਪਤਾ ਉਪਰ ਪਰਚਾ ਦਰਜ ਕਰਨ, ਵੀ.ਸੀ ਰਾਜ ਬਹਾਦਰ ਨੂੰ ਬਰਖਾਸਤ ਕਰਨ ਅਤੇ ਸਾਥੀ ਰਾਜਿੰਦਰ ਸਿੰਘ ਸਮੇਤ ਸਾਰੇ ਆਗੂ ਰਿਹਾਅ ਕਰਨ ਦੀ ਮੰਗ ਕੀਤੀ ਜਾਵੇਗੀ।
ਮੀਟਿੰਗ ਵਿਚ ਲੌਂਗੋਵਾਲ ਇਕਾਈ ਦੇ ਪ੍ਰਧਾਨ ਹਰਦੇਵ ਸਿੰਘ ਦੁੱਲਟ, ਨਿਰਮਲ ਦਾਸ ਦਰਸ਼ਨ ਸਿੰਘ, ਲਾਭ ਸਿੰਘ, ਮਿੱਠੂ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply