Wednesday, July 1, 2026

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਭਾਜਪਾ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਜਿੱਥੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਜਾ ਰਹੀ ਹੈ, ਉਥੇ PPNJ1412201913ਹੀ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।ਇਸੇ ਸੰਬੰਧ ਵਿਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਕੋਰ ਕਮੇਟੀ, ਪੰਜਾਬ ਪ੍ਰਧਾਨ, ਜਿਲ੍ਹਾ ਪ੍ਰਧਾਨਾਂ ਅਤੇ ਭਾਜਪਾ ਜਿਲ੍ਹਾ ਸੰਗਰੂਰ ਦਾ ਜਿਲ੍ਹਾ ਪ੍ਰਧਾਨ ਬਣਾਉਣ ਸਬੰਧੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਮੰਗੇ ਗਏ।ਪ੍ਰਵੀਨ ਬਾਂਸਲ ਨੇ ਭਾਜਪਾ ਆਗੂਆਂ ਨੂੰ ਨਗਰ ਕੌਂਸਲ ਚੋਣਾਂ ਸਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ।
          ਇਸ ਮੌਕੇ ਜਿਲ੍ਹਾ ਸੰਗਰੂਰ ਦੇ ਚੋਣ ਪ੍ਰਭਾਰੀ ਸੂਰਜ ਛਾਬੜਾ, ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ, ਜਿਲ੍ਹਾ ਸੰਗਰੂਰ 2 ਦੇ ਪ੍ਰਧਾਨ ਸੰਜੇ ਸਿੰਗਲਾ, ਸਾਬਕਾ ਜਿਲ੍ਹਾ ਪ੍ਰਧਾਨ ਲਾਜਪਤ ਰਾਏ ਗਰਗ, ਸੂਬਾ ਕਮੇਟੀ ਮੈਂਬਰ ਪ੍ਰੇਮ ਗੁਗਨਾਨੀ, ਜਿਲ੍ਹਾ ਜਨਰਲ ਸਕੱਤਰ ਕੁਲਦੀਪ ਗੁਲਾੜੀ ਅਤੇ ਡਾ. ਜਗਮਹਿੰਦਰ ਸੈਣੀ, ਹਿਊਮਨ ਰਾਈਟਸ ਸੈਲ ਦੇ ਜ਼ਿਲਾ ਪ੍ਰਧਾਨ ਅਨੁਰਾਗ ਗੁਪਤਾ, ਐਸ.ਸੀ ਮੋਰਚਾ ਦੇ ਸੂਬਾ ਸਕੱਤਰ ਰਿਸ਼ੀ ਖੇੇੈਰਾ, ਸੂਬਾ ਕਮੇਟੀ ਮੈਂਬਰ ਪਰਮਜੀਤ ਮੱਟੂ, ਪੰਜਾਬ ਕਿਸਾਨ ਮੋਰਚਾ ਕਮੇਟੀ ਮੈਂਬਰ ਦਰਸ਼ਨ ਸਿੰਘ, ਜਿਲ੍ਹਾ ਮੀਡੀਆ ਇੰਚਾਰਜ ਅਸ਼ੋਕ ਗੋਇਲ ਆਦਿ ਮੌਜੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply