Saturday, June 27, 2026

ਜਿਲ੍ਹਾ ਸਿਖਿਆ ਅਫਸਰ (ਸੈ: ਸਿ:) ਸਮਰਾ ਵਲੋਂ ਸ.ਕੰ.ਸ.ਸ ਸਕੂਲ ਦਾ ਮੈਗਜ਼ੀਨ ਰਲੀਜ਼

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਪੇੇ-ਅਧਿਆਪਕ ਮਿਲਣੀ ਵਾਲੇ ਦਿਨ ਜਿਲ੍ਹਾ ਸਿਖਿਆ ਅਫਸਰ (ਸੈ:ਸਿ.) ਸਲਵਿੰਦਰ ਸਿੰਘ ਸਮਰਾ PPNJ1412201917ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਜਿਥੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜਾ ਲਿਆ, ਉਥੇ ਪ੍ਰਿੰਸੀਪਲ ਡ: ਅਮਰਪਾਲੀ ਕੌਰ, ਸਮੂਹ ਸਟਾਫ ਅਤੇ ਖਾਸ ਕਰਕੇ ਵਿਦਿਆਰਥਣਾਂ ਵਲੋਂ ਕਲਮਬੱਧ ਕੀਤੀਆਂ ਗਈਆਂ ਰਚਨਾਵਾਂ ਦਾ ਮੈਗਜੀਨ ‘ਬਿਨਫਸ਼ਾਂ’ ਦਾ ਵੀ ਵਿਮੋਚਨ ਕੀਤਾ।ਆਏ ਹੋਏ ਮਾਪਿਆਂ ਨੂੰ ਜਿਲ੍ਹਾ ਸਿਖਿਆ ਅਫਸਰ ਨੇ ਵਧਾਈ ਦਿੱਤੀ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਨੁਹਾਰ ਬਾਰੇ ਜਾਣੂ ਕਰਵਾਇਆ ਤੇ ਪ੍ਰਿੰਸੀਪਲ ਡਾ: ਅਮਰਪਾਲੀ ਦੀ ਕਾਰਗੁਜਾਰੀ ਦੀ ਪ੍ਰਸੰਸਾ ਕੀਤੀ।ਉਨ੍ਹਾਂ ਨੇ ਵਿਦਿਆਰਥਣਾਂ ਦੀ ਲਿਖਤਾਂ ਦੀ ਵੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਰੋਜ ਸਕੂਲ ਆਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਸਫਲਤਾ ਦੀਆਂ ਉਚਾਈਆਂ ਨੂੰ ਛੁਹ ਸਕਣ । ਇਸ ਮੌਕੇ ਤੇ ਸਮੂਹ ਸਕੂਲ ਸਟਾਫ, ਮਾਪੇ ਅਤੇ ਵਿਦਿਆਰਥੀ ਹਾਜਰ ਸਨ ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply