ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਸ੍ਰ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਾਏ ਡੈਲਗਿੇਟ
ਇਜਲਾਸ ਦੌਰਾਨ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲ਼ਿਆ ਗਿਆ।ਉਨਾਂ ਦਾ ਨਾਮ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਪੇਸ਼ ਕੀਤਾ। ਜਿਸ ਦੀ ਤਾਈਦ ਪ੍ਰੇਮ ਸਿੰਘ ਚੰਦੂਮਾਜ਼ਰਾ ਅਤੇ ਮਜ਼ੀਦ ਕਾਂਗਰਸ ਤੋਂ ਅਕਾਲੀ ਦਲ ‘ਚ ਆਏ ਜਗਮੀਤ ਸਿੰਘ ਬਰਾੜ ਨੇ ਕੀਤੀ।ਪ੍ਰਧਾਨਗੀ ਲਈ ਕਿਸੇ ਹੋਰ ਆਗੂ ਵਲੋਂ ਨਾਮ ਪੇਸ਼ ਨਾ ਕਰਨ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸਰਮਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ।ਹਾਜ਼ਰ ਡੈਲੀਗੇਟਾਂ ਨੇ ਹੱਥ ਖੜੇ ਕਰ ਕੇ ਜੈਕਾਰਿਆਂ ਦੀ ਗੂੰਜ਼ ਵਿੱਚ ਨਵੇਂ ਪ੍ਰਧਾਨ ਦੀ ਚੋਣ ਨੂੰ ਪ੍ਰਵਾਨਗੀ ਦਿੱਤੀ।
ਇਜਲਾਸ ਵਿੱਚ ਦਲ ਦੇ ਡੈਲੀਗੇਟ ਸ਼ਾਮਲ ਹੋਏ ਜਦਕਿ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਨਾ ਪਹੁੰਚੇ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media