Saturday, September 19, 2026

ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਬਣਨ ’ਤੇ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ Longowal4ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਹੈ।ਜਾਰੀ ਇਕ ਪ੍ਰੈੱਸ ਬਿਆਨ ਵਿਚ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਦੀ ਅਗਵਾਈ ਕਰਨਾ ਵੱਡੇ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸਕ ਬੇਹੱਦ ਸ਼ਾਨਾਮੱਤਾ ਹੈ ਅਤੇ ਇਸ ਨੇ ਸਿੱਖਾਂ ਦੇ ਮਸਲਿਆਂ ਦੀ ਹਮੇਸ਼ਾਂ ਸਰਗਰਮੀ ਨਾਲ ਪੈਰਵਾਈ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਅੱਜ ਵੀ ਸਿੱਖ ਕੌਮ ਦੇ ਮਸਲਿਆਂ ਤੋਂ ਇਲਾਵਾ ਲੋਕ ਹਿੱਤਾਂ ਤੇ ਪੰਜਾਬ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਮੋਹਰੀ ਰੋਲ ਨਿਭਾਅ ਰਿਹਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਰਵਾਇਤਾਂ ਅਨੁਸਾਰ ਲੋਕਾਂ ਦੀ ਅਵਾਜ਼ ਬਣਨ ਦੇ ਨਾਲ-ਨਾਲ ਕੌਮ ਦੀ ਤਰੱਕੀ ਲਈ ਵੀ ਯਤਨਸ਼ੀਲ ਰਹੇਗਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply