Sunday, September 20, 2026

ਨਗਰ ਨਿਗਮ ਨੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਸੌਂਪੇ ਨਿੱਯੁਕਤੀ ਪੱਤਰ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕੋਮਲ ਮਿੱਤਲ, ਸੀਨੀਅਰ PPNJ1512201902ਡਿਪਟੀ ਮੇਅਰ ਰਮਨ ਬਖ਼ਸ਼ੀ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਨਿਤੀਸ਼ ਸਿੰਗਲਾ ਤੇ ਕੌਂਸਲਰ ਪ੍ਰਮੋਦ ਬਬਲਾ ਵਲੋਂ ਡਿਊਟੀ ਦੌਰਾਨ ਮਾਰੇ ਗਏ ਨਗਰ ਨਿਗਮ ਦੇ ਕਰਮਚਾਰੀ ਦੇ 19 ਆਸ਼ਰਿਤਾਂ ਨੂੰ ਨੌਕਰੀਆਂ ਦੇ ਨਿਯੁੱਕਤੀ ਪੱਤਰ ਦਿੱਤੇ ਗਏ।ਜਿਨਾਂ ਵਿੱਚ 3 ਕਲਰਕ, 1 ਜੂਨੀਅਰ ਡਰਾਟਸਮੈਨ, 1 ਵਰਕ ਮਿਸਤਰੀ, 4 ਚੌਂਕੀਦਾਰ, 1 ਸੇਵਾਦਾਰ, 1 ਬੇਲਦਾਰ ਅਤੇ 8 ਸਫਾਈ ਸੇਵਕ ਸ਼ਾਮਲ ਹਨ।
           ਮੇਅਰ ਰਿੰਟੂ ਨੇ ਦੱਸਿਆ ਕਿ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦੇਣ ਲਈ ਗਠਿਤ ਕੀਤੀ ਗਈ ਕਮੇਟੀ ਵਲੋਂ ਪਾਸ ਕੀਤੇ ਗਏ ਕੇਸਾਂ ਦੇ 19 ਆਸ਼ਰਿਤਾਂ ਨੂੰ ਨੌਕਰੀਆਂ ਦੇਣ ਤੋਂ ਪਹਿਲਾਂ ਨਗਰ ਨਿਗਮ 9 ਮਾਰਚ ਨੂੰ 35 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇ ਨਿਯੱਕਤੀ ਪੱਤਰ ਸੌਂਪ ਚੁੱਕਾ ਹੈ।ਨਵਨਿਯੁੱਕਤ ਕਰਮਚਾਰੀਆਂ ਨੂਮ ਕਿਹਾ ਕਿ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀ ਸੇਵਾ ਨਿਭਾਉਣ।
          ਇਸ ਮੌਕੇ ਸਕੱਤਰ ਸੁਸ਼ਾਂਤ ਭਾਟੀਆ, ਰਮਨ ਕੁਮਾਰ ਰੰਮੀ, ਸੰਜੀਵ ਟਾਂਗਰੀ ਅਤੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ, ਨਗਰ ਨਿਗਮ ਅਧਿਕਾਰੀ ਤੇ ਨਿਗਮ ਮੁਲਾਜ਼ਮ ਵੀ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply