ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਸੁਮਿਤ ਮੱਕੜ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ
ਅਥਾਰਟੀ ਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਸੁਮਿਤ ਮੱਕੜ ਸਿਵਲ ਜੱਜ ਦੀ ਪ੍ਰਧਾਨਗੀ ਹੇਠ ਨੈਸ਼ਨਲ ਲੋਕ ਅਦਾਲਤ ਲਗਾਈ ਗਈ।
ਇਹ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਦੇ ਨਾਲ ਹੀ ਸ੍ਰੀਮਤੀ ਸੁਨੀਤਾ ਕੁਮਾਰੀ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਪ੍ਰਧਾਨਗੀ ਅਫਸਰ, ਇੰਡਸਟਰੀਅਲ ਟ੍ਰਿਬਿਊਨਲ, ਅੰਮ੍ਰਿਤਸਰ ਦਾ ਵੀ ਇੱਕ ਲੋਕ ਅਦਾਲਤ ਬੈਂਚ ਲਗਾਇਆ ਗਿਆ।ਇਸ ਲੋਕ ਅਦਾਲਤ ਦੇ 30 ਬੈਂਚਾਂ ਵਿਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਜਿਸ ਵਿਚੋਂ 26 ਬੈਂਚ ਅੰਮ੍ਰਿਤਸਰ ਅਤੇ 3 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿਚ ਲਗਾਏ ਗਏ।ਸਾਰੇ ਬੈਂਚਾਂ ਵਲੋਂ ਕੁੱਲ 5274 ਕੇਸ ਸੁਣਵਾਈ ਵਾਸਤੇ ਲਗਾਏ ਗਏ ਸਨ, ਜਿਹਨਾਂ ਵਿੱਚੋਂ 1823 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਲੋਕ ਅਦਾਲਤ ‘ਚ ਕੁੱਲ 30,41,97,943 ਰੁਪਏ ਦੀ ਰਕਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੋਰਾਨ ਲੋਕਾਂ ਨੰੂ ਲੋਕ ਅਦਾਲਤ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਲਗਦੀ ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media