Thursday, June 25, 2026

ਸੇਫ ਸਕੂਲ ਵਾਹਨ ਪਾਲਿਸੀ ਚੈਕਿੰਗ- 8 ਸਕਲੀ ਬੱਸਾਂ ਦੇ ਕੱਟੇ ਚਲਾਣ

ਭੀਖੀ/ਮਾਨਸਾ, 17 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ PPNJ1712201906ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਝੁਨੀਰ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ।
             ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਣ ਲਾਲ ਸਿੰਗਲਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਜਿੰਨ੍ਹਾਂ ਸਕੂਲ ਬੱਸਾਂ ਵਿਚ ਸੀ.ਸੀ.ਟੀ.ਵੀ ਕੈਮਰੇ, ਸਪੀਡ ਗਵਰਨਰ, ਫਸਟ ਏਡ ਬਾਕਸ ਅਤੇ ਬੱਸਾਂ ਦਾ ਰੰਗ ਪੀਲਾ ਨਹੀਂ ਸੀ ਜਾਂ ਬੱਚਿਆਂ ਦੇ ਬੈਠਣ ਲਈ ਸੀਟਾਂ ਸਹੀ ਨਹੀਂ ਸਨ।ਉਨ੍ਹਾਂ 8 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ।ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਹਰਦੀਪ ਕੁਮਾਰ, ਨਵਦੀਪ ਕੁਮਾਰ ਅਤੇ ਕਰਨੈਲ ਸਿੰਘ ਏ.ਐਸ.ਆਈ ਸਿਟੀ ਟਰੈਫਿਕ ਪੁਲਿਸ ਮੌਜੂਦ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply