Tuesday, April 14, 2026

ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਲਈ ਲਗਾਈ ਜਾਗਰੂਕਤਾ ਵਰਕਸ਼ਾਪ

ਸੁਲਤਾਨਪੁਰ ਲੋਧੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਬੀ.ਡੀ.ਪੀ.ਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ‘ਸੰਕਲਪ’ PPNJ1712201914ਪ੍ਰਾਜੈਕਟ ਤਹਿਤ ‘ਆਜੀਵਿਕਾ’ ਸਕੀਮ ਦੇ ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਅਤੇ ਪੰਚਾਇਤ ਮੈਂਬਰਾਂ ਲਈ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਆ ਗਿਆ।ਮਿਸ਼ਨ ਦੇ ਅਧਿਕਾਰੀਆਂ ਨੇ ਵੱਖ-ਵੱਖ ਕਿੱਤਿਆਂ ਦੀ ਦਿੱਤੀ ਜਾ ਰਹੀ ਮੁਫ਼ਤ ਟ੍ਰੇਨਿੰਗ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਆਪਣੇ ਕੰਮ ਧੰਦੇ ਖੋਲ੍ਹਣ ਲਈ ਬੈਂਕਾਂ ਤੋਂ ਸਬਸਿਡੀ ’ਤੇ ਕਰਜ਼ ਹਾਸਲ ਕਰਨ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਨਰਮੰਦ ਲੋਕਾਂ ਨੂੰ ਬੈਂਕਾਂ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 33 ਫੀਸਦੀ ਤੱਕ ਸਬਸਿਡੀ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਵਿਹਲੇ ਨਹੀਂ ਰਹਿਣਾ ਚਾਹੀਦਾ, ਬਲਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਕੋਈ ਨਾ ਕੋਈ ਕਿੱਤਾ ਸਿੱਖ ਕੇ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ।
               ਆਰ.ਸੇਟੀ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਜ਼ਿਲ੍ਹਾ ਕਪੂਰਥਲਾ ਵਿਖੇ ਚੱਲ ਰਹੇ ‘ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ’ (ਆਰ. ਸੇਟੀ) ਵੱਲੋਂ ਵੱਖ-ਵੱਖ ਕਿੱਤਿਆਂ ਵਿਚ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਿਆਰਥੀਆਂ ਦੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਂਦਾ ਹੈ। ਕੋਰਸ ਮੁਕੰਮਲ ਕਰਨ ਉਪਰੰਤ ਲੋੜਵੰਦ ਸਿਖਿਆਰਥੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵੱਲੋਂ ਕਰਜ਼ਾ ਪ੍ਰਾਪਤ ਕਰਨ ਵਿਚ ਮਦਦ ਵੀ ਕੀਤੀ ਜਾਂਦੀ ਹੈ।
            ਇਸ ਮੌਕੇ ਬੀ.ਡੀ.ਪੀ.ਓ ਸੁਲਤਾਨਪੁਰ ਲੋਧੀ ਗੁਰਪ੍ਰਤਾਪ ਸਿੰਘ ਗਿੱਲ, ਰਾਜੇਸ਼ ਬਾਹਰੀ, ਪ੍ਰਾਨਸ਼ੂਲ ਸ਼ਰਮਾ, ਰਾਜਬੀਰ, ਗੌਰਵ, ਮੈਡਮ ਦੀਪਿਕਾ ਖੰਨਾ ਤੇ ਹੋਰ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply