ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਪਹਿਲੀ
ਜਮਾਤ ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਵਿੱਚ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਧਾਰਮਿਕ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ।ਵਿਦਿਆਰਥੀਆਂ ਨੇ ‘ਕਲਿ ਤਾਰਣਿ ਗੁਰੂ ਨਾਨਕ ਆਇਆ’ ਸ਼ਬਦ ਦਾ ਸਮੂਹ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਸੁਪਰਵਾਈਜਰ ਸ਼੍ਰੀਮਤੀ ਮਨਵਿੰਦਰ ਭੁੱਲਰ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਪ੍ਰੋ. ਹਰੀ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਉਪਦੇਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ । ਸਮਾਰੋਹ ਦੌਰਾਨ ਇੱਕ ਤੋਂ ਵੱਧ ਬਾਣੀ ਕੰਠ ਹੋਣ ਵਾਲੇ ਅਤੇ ਗੁਰਬਾਣੀ ਦੇ ਸ਼ੁੱਧ ਉਚਾਰਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media