Tuesday, April 14, 2026

ਰਣਧੀਰ ਸਕੂਲ ਦਾ 22ਵਾਂ ਸਾਲਾਨਾ ਸਮਾਗਮ ਅੱਜ

ਕਪੂਰਥਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਦਾ 22ਵਾਂ ਸਾਲਾਨਾ ਜਗਦੀਸ਼ ਸਿੰਘ ਮੈਮੋਰੀਅਲ PPNJ1812201917ਸਾਲਾਨਾ ਇਨਾਮ ਵੰਡ ਸਮਾਗਮ ਅੱਜ ਕਰਵਾਇਆ ਜਾ ਰਿਹਾ ਹੈ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਲਵੰਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਹਰਜੀਤ ਸਿੰਘ ਦੀਵਾਨ ਕਰਨਗੇ ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਮੱਸਾ ਸਿੰਘ ਸਿੱਧੂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਾਸਾਨੀ ਗੈਸਟ ਆਫ਼ ਆਨਰ ਜਦਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਅਤੇ ਗੁਰਸ਼ਰਨ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪਿ੍ਰੰਸੀਪਲ ਡਾ. ਤਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …

Leave a Reply