ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਰਘਬੀ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਨਾਨਕ ਦੇਵ ਯੂਨੀਵਰਸਿਟੀ ਅੰਤਰ ਕਾਲਜ ਕਰਾਟੇ ਵਿਚ ਲੜਕੀਆਂ ਦੇ
ਮੁਕਾਬਲੇ ਤੋਂ ਬਾਅਦ ਹੋਏ ਲੜਕਿਆਂ ਦੇ ਮੁਕਾਬਲੇ ਵਿਚ ਸਥਾਨਕ ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਕਰਾਟੇ ਪੁਰਸ਼ ਚੈਂਪੀਅਨਸ਼ਿਪ ਜਿਤ ਲਈ। ਇਸ ਮੌਕੇ ਯੂਨੀਵਰਸਿਟੀ ਨਾਲ ਸਬੰਧਤ ਵੱਖ ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਸਥਿਤ ਮਲਟੀਪਰਪਜ਼ ਜ਼ਿਮਨੇਜ਼ੀਅਮ ਹਾਲ ਵਿਚ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਦੂਜਾ ਸਥਾਨ ਲਾਇਲਪੁਰ ਖਾਲਸਾ ਕਾਲਜ, ਜਲੰਧਰ ਅਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੇ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰਕਾਲਜ ਰਘਬੀ ਮੁਕਾਬਲੇ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ ਵਿਚ ਸ਼ੁਰੂ ਹੋਏ। ਇਸ ਚੈਂਪੀਅਨਸ਼ਿਪ ਵਿਚ ਵੱਖ ਵੱਖ ਸਬਧੰਤ ਅਤੇ ਕਾਂਸਟੀਚੁਐਂਟ ਕਾਲਜਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਹ ਮੁਕਾਬਲੇ 20 ਦਸੰਬਰ ਨੂੰ ਸੰਪੰਨ ਹੋਣਗੇ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media