ਅੰਮ੍ਰਿਤਸਰ 19 ਦਸੰਬਰ (ਪੰਜਾਬ ਪੋਸੇ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੁਰੱਖਿਆ ਦੇ
ਮੱਦੇਨਜ਼ਰ ਸੀ.ਆਰ.ਪੀ.ਐਫ ਹਵਾਲੇ ਕੀਤੀਆਂ ਗਈਆਂ ਪੰਜਾਬ ਦੀਆਂ ਜੇਲ੍ਹਾਂ ਵਿਚ ਤਲਾਸ਼ੀ ਦੇ ਨਾਮ ‘ਤੇ ਸੁਰੱਖਿਆ ਮੁਲਾਜ਼ਮਾਂ ਵਲੋਂ ਸਿੱਖ ਕੈਦੀਆਂ ਦੀਆਂ ਦਸਤਾਰਾਂ, ਕੇਸਾਂ ਤੇ ਕਕਾਰਾਂ ਆਦਿ ਦੀ ਸਿਗਰਟ-ਬੀੜੀਆਂ ਅਤੇ ਹੋਰਨਾਂ ਕਾਰਨਾਂ ਕਾਰਨ ਹੋਏ ਗੰਦੇ ਹੱਥਾਂ ਦੀ ਛੋਹ ਨਾਲ ਹੋ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਧਾਰਮਿਕ ਭਾਵਨਾਵਾਂ ਨਾਲ ਸੰਬੰਧਿਤ ਇਸ ਮਾਮਲੇ ਦੇ ਸਥਾਈ ਹੱਲ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਨੂੰ ਨਿੱਜੀ ਦਿਲਚਸਪੀ ਦਿਖਾਉਣ ਲਈ ਕਿਹਾ ਹੈ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ‘ਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸੀ.ਆਰ.ਪੀ.ਐਫ ਹਵਾਲੇ ਕੀਤੀਆਂ ਗਈਆਂ ਪੰਜਾਬ ਦੀਆਂ ਕਪੂਰਥਲਾ, ਅੰਮ੍ਰਿਤਸਰ, ਪਟਿਆਲਾ ਅਤੇ ਖ਼ਾਸਕਰ ਲੁਧਿਆਣਾ ਦੀ ਜੇਲ੍ਹ ‘ਚ ਤਾਇਨਾਤ ਅਰਧ ਸੁਰੱਖਿਆ ਬਲ ਦੇ ਮੁਲਾਜ਼ਮ ਜ਼ਿਆਦਾਤਰ ਪ੍ਰਵਾਸੀ ਹੋਣ ਕਾਰਨ ਸਿੱਖ ਰਹੁ ਰੀਤਾਂ ਤੋਂ ਅਣਜਾਣ ਹਨ, ਜਿਨ੍ਹਾਂ ਤੋਂ ਦਸਤਾਰਾਂ ਅਤੇ ਕੇਸ ਕਕਾਰਾਂ ਦੀ ਬੇਅਦਬੀ ਹੋਣ ਨਾਲ ਸਿੱਖ ਕੈਦੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੰੁਚਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸੀ.ਆਰ.ਪੀ.ਐਫ ਨੂੰ ਯੋਗ ਪਬਲਿਕ ਡੀਲਿੰਗ ਅਤੇ ਜੇਲ੍ਹ ਮੈਨੂਅਲ ਮੁਤਾਬਿਕ ਹੋਣ ਵਾਲੇ ਕੰਮਾਂ ਦੀ ਜੇਲ੍ਹ ਵਿਭਾਗ ਤੋਂ ਸਹੀ ਟਰੇਨਿੰਗ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਮੁੱਖ ਮੰਤਰੀ ਅਤੇ ਜੇਲ੍ਹ ਮੰਤਰੀ ਨੂੰ ਇਸ ਮਾਮਲੇ ਪ੍ਰਤੀ ਗੰਭੀਰਤਾ ਦਿਖਾਉਣ ਤੇ ਤਲਾਸ਼ੀ ਵਾਲੇ ਮਾਮਲੇ ਦਾ ਕੋਈ ਬਦਲਵਾਂ ਹੱਲ ਲੱਭਣ ਦੀ ਮੰਗ ਕੀਤੀ ਹੈ।
ਇਸੇ ਦੌਰਾਨ ਉਨ੍ਹਾਂ ਬਠਿੰਡਾ ਜੇਲ੍ਹ ਵਿਚ ਲੰਮੇ ਸਮੇਂ ਤੋਂ ਬੰਦ ਭਾਈ ਰਮਨਦੀਪ ਸਿੰਘ ਸੰਨੀ ‘ਤੇ ਮੁਹਾਲੀ ਪੁਲੀਸ ਵਲੋਂ ਇਕ ਹੋਰ ਝੂਠਾ ਕੇਸ ਮੜ੍ਹਨ ਦੀ ਵੀ ਸਖ਼ਤ ਅਲੋਚਨਾ ਕੀਤੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media