Monday, July 6, 2026

ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਤੇ ਆਂਗਣਵਾੜੀ ਕੇਂਦਰ ਸਵੇਰੇ 10 ਵਜੇ ਖੁੱਲ੍ਹਣਗੇ – ਜ਼ਿਲ੍ਹਾ ਮੈਜਿਸਟਰੇਟ

10 ਜਨਵਰੀ 2020 ਤੱਕ ਲਾਗੂ ਰਹਿਣਗੇ ਇਹ ਹੁਕਮ

ਸੰਗਰੂਰ/ ਲੌਂਗੋਵਾਲ, 19 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨ-ਮਾਲ Ghan Shyam Thori DCਦੀ ਸੁਰੱਖਿਆ ਦੇ ਮੱਦੇਨਜ਼ਰ 20 ਦਸੰਬਰ 2019 ਤੋਂ 10 ਜਨਵਰੀ 2010 ਤੱਕ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10.00 ਵਜੇ ਕਰਨ ਦੇ ਹੁਕਮ ਜਾਰੀ ਕੀਤੇ ਹਨ, ਜਦਕਿ ਸਕੂਲ ਬੰਦ ਕਰਨ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ।
         ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਜਿੰਮੇਵਾਰ ਹੋਣਗੇ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply