Tuesday, November 24, 2026

‘ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਕਰਜ਼ਾ ਲੈ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਬੇਰੁਜ਼ਗਾਰ ਨੌਜਵਾਨ-ਡੀ.ਸੀ

41 ਯੋਗ ਬਿਨੈਕਾਰਾਂ ਦੀਆਂ 2 ਕਰੋੜ 30 ਲੱਖ ਦੇ ਕਰਜ਼ੇ ਦੀਆਂ ਅਰਜ਼ੀਆਂ ਬੈਂਕਾਂ ਨੂੰ ਭੇਜੀਆਂ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ PPNJ1912201913ਰੋਜ਼ਗਾਰ ਸਿਰਜਣ ਪ੍ਰੋਗਰਾਮ’ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ।ਇਸ ਦੌਰਾਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਕਰਜ਼ਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਦੀ ਇੰਟਰਵਿੳੂ ਲਈ ਗਈ, ਜਿਨ੍ਹਾਂ ਵਿਚੋਂ 41 ਯੋਗ ਬਿਨੈਕਾਰਾਂ ਦੀਆਂ ਅਰਜ਼ੀਆਂ 2 ਕਰੋੜ 30 ਲੱਖ ਰੁਪਏ ਦੇ ਕਰਜ਼ੇ ਲਈ ਵੱਖ-ਵੱਖ ਬੈਂਕਾਂ ਨੂੰ ਮਨਜ਼ੂਰ ਕਰਨ ਲਈ ਭੇਜੀਆਂ ਗਈਆਂ।
          ਡਿਪਟੀ ਕਮਿਸ਼ਨਰ ਇੰਜ: ਖਰਬੰਦਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 10 ਲੱਖ ਰੁਪਏ ਅਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਵਿਚ 15 ਤੋਂ 35 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈ ਕੇ ਆਪਣਾ ਰੁਜ਼ਗਾਰ ਸ਼ੁਰੂ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਸਕੀਮ ਸਬੰਧੀ ਜ਼ਿਲ੍ਹਾ ਉਦਯੋਗ ਕੇਂਦਰ, ਹਮੀਰਾ ਰੋਡ, ਕਪੂਰਥਲਾ ਪਾਸੋਂ ਵਧੇਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਕਰਨ ਦਾ ਹੈ।
        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਐਸ.ਡੀ.ਐਮ ਵਰਿੰਦਰ ਪਾਲ ਸਿੰਘ ਬਾਜਵਾ, ਲਤੀਫ਼ ਅਹਿਮਦ ਤੇ ਰਣਦੀਪ ਸਿੰਘ ਹੀਰ, ਚੀਫ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਦਰਸ਼ਨ ਲਾਲ ਭੱਲਾ, ਜੀ.ਐਮ ਇੰਡਸਟਰੀ ਬਲਵਿੰਦਰ ਪਾਲ ਸਿੰਘ ਵਾਲੀਆ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਜ਼ਿਲ੍ਹਾ ਉਦਯੋਗ ਕੇਂਦਰ ਦੇ ਫੰਕਸ਼ਨਲ ਮੈਨੇਜਰ ਰਵਿੰਦਰ ਕੁਮਾਰ ਝਿੱਗਣ, ਖਾਦੀ ਬੋਰਡ ਤੋਂ ਸੁਖਜੀਤ ਸਿੰਘ ਬਾਜਵਾ, ਦਵਿੰਦਰ ਪਾਲ ਸਿੰਘ ਆਹੂਜਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply