Tuesday, July 7, 2026

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਨੂੰ

ਫਗਵਾੜਾ/ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ Neelam Maheਬਿਊਰੋ ਕਪੂਰਥਲਾ ਵੱਲੋਂ ਮਿਤੀ 20 ਦਸੰਬਰ 2019 ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 8, ਪੰਜਵੀਂ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਰਿਲਾਇੰਸ ਸਮਾਰਟ ਕੰਪਨੀ ਅਤੇ ਆਈ.ਸੀ.ਆਈ.ਸੀ ਬੈਂਕ ਵੱਲੋਂ 18 ਤੋਂ 35 ਸਾਲ ਤੱਕ ਦੇ ਬਾਰ੍ਹਵੀਂ, ਬੀ.ਏ, ਬੀ.ਕਾਮ, ਬੀ.ਸੀਏ ਅਤੇ ਬੀ.ਬੀ.ਏ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪ੍ਰਾਰਥੀ ਆਪਣੇ ਨਾਲ ਅਸਲ ਵਿੱਦਿਅਕ ਯੋਗਤਾ ਸਰਟੀਫਿਕੇਟ ਸਮੇਤ ਫੋਟੋ ਕਾਪੀਆਂ, ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋਆਂ ਅਤੇ ਪਹਿਚਾਣ ਪੱਤਰ ਜ਼ਰੂਰ ਲੈ ਕੇ ਆਉਣ।ਉਨ੍ਹਾਂ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਮੌਕੇ ’ਤੇ ਹੀ ਇੰਟਰਵਿਊੇ ਦੇ ਕੇ ਇਨ੍ਹਾਂ ਕੰਪਨੀਆਂ ਵਿਚ ਸਿਲੈਕਟ ਹੋ ਕੇ ਆਪਣਾ ਭਵਿੱਖ ਸੰਵਾਰਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply