Monday, July 14, 2025
Breaking News

ਸਵੇਰੇ 10 ਵਜੇ ਖੁੱਲ੍ਹਣਗੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ

ਜਿਲ੍ਹਾ ਮੈਜਿਸਟ੍ਰੇਟ ਵੱਲੋਂ ਠੰਢ ਕਾਰਨ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ

ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 DPS Kharbanda Dcਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਸਕੂਲਾਂ ਦੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਅੰਦਰ ਆਉਂਦੇ ਸਾਰੇ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲਾਂ ਦਾ ਮਿਤੀ 20 ਦਸੰਬਰ 2019 ਤੋਂ 24 ਦਸੰਬਰ 2019 ਤੱਕ ਖੁੱਲ੍ਹਣ ਦਾ ਸਮਾਂ ਸਵੇਰੇ 10.00 ਵਜੇ ਅਤੇ ਬੰਦ ਕਰਨ ਦਾ ਸਮਾਂ ਦੁਪਹਿਰ 3.00 ਵਜੇ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 24 ਦਸੰਬਰ 2019 ਤੱਕ ਲਾਗੂ ਰਹਿਣਗੇ।ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਜਿਵੇਂ ਕਿ ਸਰਦ ਰੁੱਤ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਧੁੰਦ ਨੇ ਜ਼ੋਰ ਫੜ੍ਹ ਲਿਆ ਹੈ, ਜਿਸ ਕਰਕੇ ਸਰਦ ਰੁੱਤ ਵਿਚ ਛੋਟੇ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਦਾ ਜ਼ਿਆਦਾ ਡਰ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply