ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਅਧੀਨ ਆਊਂਦੇ
ਇਲਾਕਿਆਂ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦੇਣ ਲਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਨਿਗਮ ਕਮਿਸ਼ਨਰ ਕੋਮਲ ਮਿਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਗੁਰਜੀਤ ਕੌਰ, ਨਿਗਰਾਨ ਇੰਜੀਨੀਅਰ ਅਨੁਰਾਗ ਮਹਾਜਨ, ਦਪਿੰਦਰ ਸੰਧੂ, ਨਵਜੋਤ ਸਿੰਘ, ਸਾਰੇ ਕਾਰਜਕਾਰੀ ਇੰਜੀਨੀਅਰ ਅਤੇ ਸਕੱਤਰ ਸੁਭਾਸ਼ ਚੌਪੜਾ ਆਦਿ ਸ਼ਾਮਲ ਹੋਏ।ਮੀਟਿੰਗ ਵਿੱਚ ਤਕਰੀਬਨ ਹਰੇਕ ਵਾਰਡ ਦੇ ਸਿਵਲ ਅਤੇ ਓ ਐਂਡ ਐਮ ਵਿੰਗ ਦੇ ਕਰੋੜਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ 150 ਕੰਮਾਂ ਦੇ ਕੇਸ ਪੇਸ਼ ਕੀਤੇ ਗਏ।ਇਨ੍ਹਾਂ ਵਿਚੋਂ ਜਿੰਨਾਂ ਕੰਮਾਂ ਦੇ ਟੈਂਡਰ ਲੱਗੇ ਸਨ, ਉਨ੍ਹਾਂ ਦਾ ਵਿਸ਼ਲੇਸ਼ਣ ਕਰਕੇ ਵਰਕ ਆਰਡਰ ਦੇਣ ਲਈ ਪ੍ਰਵਾਨਗੀਆਂ ਦਿੱਤੀਆਂ ਗਈਆਂ।ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੱਜ ਜਿਹੜੇ ਵਿਕਾਸ ਕਾਰਜਾਂ ਦੇ ਕੇਸ ਠੇਕਾ ਕਮੇਟੀ ਪਾਸ ਰੱਖੇ ਗਏ ਹਨ।ਉਨਾਂ ਨਾਲ ਜਿਥੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਉਪਲੱਬਧ ਹੋਣਗੀਆਂ, ਉਥੇ ਸ਼ਹਿਰ ਦਾ ਬਹੁਪੱਖੀ ਵਿਕਾਸ ਵੀ ਹੋਵੇਗਾ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media