Thursday, April 30, 2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਦਾ ਮਾਰਗ ਦਰਸ਼ਨ ਕਰ ਰਿਹੈ -ਡਿਪਟੀ ਕਮਿਸ਼ਨਰ

ਪਠਾਨਕੋਟ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਠਾਨਕੋਟ ਵਿੱਚ ਸਥਾਪਤ ਕੀਤਾ ਗਿਆ ਜ਼ਿਲ੍ਹਾ Gurpreet Khehra DCਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਿਹਾ ਹੈ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
    ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਰੋਟੇਸ਼ਨ ਅਨੁਸਾਰ ਰੋਜ਼ਗਾਰ ਬਿਊਰੋ ਵਿਖੇ ਬੈਠ ਕੇ ਸਵੈ ਰੋਜ਼ਗਾਰ ਸਕੀਮਾਂ ਦੇ ਤਹਿਤ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਜਾਣਕਾਰੀ ਦਿੱਤੀ ਜਾਂਦੀ ਹੈ।ਰੋਜ਼ਗਾਰ ਬਿਊਰੋ ਵਿਖੇ ਸਥਾਪਿਤ ਪਲੇਸਮੈਂਟ ਸ਼ਾਖਾ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਪਲੇਸਮੈਂਟ ਕੈਂਪ ਲਗਾ ਕੇ ਪਲੇਸਮੈਂਟ ਕਰਵਾਈ ਜਾਂਦੀ ਹੈ।ਇਸ ਤੋਂ ਇਲਾਵਾ ਵਿਦੇਸ਼ੀ ਰੋਜ਼ਗਾਰ ਅਤੇ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
       ਉਨ੍ਹਾਂ ਵਲੋਂ ਦੱਸਿਆ ਕਿ ਰੋਜ਼ਗਾਰ ਬਿਊਰੋ ਵਿਖੇ ਨੌਜਵਾਨਾਂ ਲਈ ਮੁਫਤ ਇੰਟਰਨੈਟ ਦੀ ਸਹੂਲਤ ਉਪਲੱਬਧ ਹੈ।ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਕਾਲਜਾਂ, ਆਈ.ਟੀ.ਆਈ, ਬਹੁ-ਤਕਨੀਕੀ ਸੰਸਥਾਵਾਂ ਦੇ 40 ਵਿਦਿਆਰਥੀਆਂ ਦਾ ਰੋਜਾਨਾਂ ਦੌਰਾ ਕਰਵਾ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਸਵੈ-ਰੋਜ਼ਗਾਰ ਬਾਰੇ, ਹੁਨਰ ਵਿਕਾਸ ਕੋਰਸਾਂ ਬਾਰੇ, ਵੱਖ-ਵੱਖ ਨੌਕਰੀਆਂ ਦੇ ਸਕੋਪ ਬਾਰੇ, ਰੋਜ਼ਗਾਰ ਬਿਊਰੋ ਵਿਖੇ ਹੋਰ ਦਿੱਤੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।ਉਨ੍ਹਾ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ, ਨੇੜੇ ਮਲਿਕਪੁਰ ਚੌਂਕ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਹੈ ਨੌਜਵਾਨਾਂ ਨੂੰ ਅਪੀਲ ਹੈ ਕਿ ਰੋਜ਼ਗਾਰ ਬਿਊਰੋ ਵਿਖੇ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply