Tuesday, August 25, 2026

ਕੀਰਤਨ ਦਰਬਾਰ ਤੇ ਸਲਾਨਾ ਇਨਾਮ ਵੰਡ ਸਮਾਰੋਹ ‘ਚ ਬਤੌਰ ਮੁੱਖ ਮਹਿਮਾਨ ਪੁੱਜੇ ਮੇਅਰ ਰਿੰਟੂ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੌਂਕ ਪਰਾਗਦਾਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ PPNJ2012201910ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਕੀਰਤਨ ਦਰਬਾਰ ‘ਚ ਉਘੇ ਕੀਰਤਨੀ ਜਥਿਆਂ ਅਤੇ ਸਕੂਲੀ ਬੱਚਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ।ਜਦਕਿ ਮੇਅਰ ਰਿੰਟੂ ਨੇ ਵਿਦਿਆਰਥੀਆਂ ਨੂੰ ਇਨਾਮ ਵੰਡੇ।ਸਕੂਲ ਪ੍ਰਬੰਧਕਾਂ ਵਲੋਂ ਮੇਅਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਆਨ. ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਹਰਮਿੰਦਰ ਸਿੰਘ ਫਰੀਡਮ, ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਤੇ ਸਕੂਲ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply