Wednesday, June 17, 2026

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੰਤਰ-ਕਲਾਸ ਧਾਰਮਿਕ ਗੀਤ ਮੁਕਾਬਲਾ

ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਜੀ.ਟੀ PPNJ2012201911ਰੋਡ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਮਨਾਉਂਦੇ ਹੋਏ ਅੰਤਰ ਜਮਾਤ ਧਾਰਮਿਕ ਗੀਤ ਮੁਕਾਬਲਾ ਕਰਾਇਆ ਗਿਆ।ਮੁਕਾਬਲੇ ਵਿੱਚ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੇ ਜੀਵਨ, ਬਹਾਦਰੀ ਅਤੇ ਧਰਮ ਪ੍ਰਤੀ ਨਿਸ਼ਠਾ ਨੂੰ ਬੜੇ ਹੀ ਭਾਵਪੂਰਤ ਢੰਗ ਨਾਲ ਪੇਸ਼ ਕੀਤਾ ਗਿਆ।ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
            ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ‘ਸ਼ਹੀਦੀ ਸਪਤਾਹ’ ਦੌਰਾਨ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆਂ ਰੋਜ਼ਾਨਾ ਪਾਠ ਕਰਨ ਅਤੇ ਸਿੱਖੀ ਸਰੂਪ ਨੂੰ ਕਾਇਮ ਰੱਖਣ ਦੀ ਪ੍ਰੇਰਨਾ ਦਿੱਤੀ।ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਜੱਜਾਂ ਦੀ ਭੁਮਿਕਾ ਸ਼੍ਰੀਮਤੀ ਸ਼੍ਰੀਮਤੀ ਪ੍ਰਭਜੋਤ ਕੌਰ ਅਤੇ ਪਰਮਿੰਦਰ ਕੌਰ ਕੱਕੜ ਨੇ ਨਿਭਾਈ।ਇਸ ਮੌਕੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply