ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਅਭਿਜੀਤ ਕਪਿਲੇਸ਼ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਰਬਨ ਪੀ.ਐਚ.ਸੀ ਲਕਛਮੀ ਗਾਰਡਨ ਕਾਲੌਨੀ
ਦਾ ਦੌਰਾ ਕੀਤਾ।ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ‘ਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਅਰਬਨ ਪੀ.ਐਚ.ਸੀ ਲਕਛਮੀ ਗਾਰਡਨ ਕਾਲੋਨੀ ਦੇ ਦੌਰੇ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਵਿਨੋਦ ਸਰੀਨ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਪੈਰਾ-ਮੈਡੀਕਲ ਸਟਾਫ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਉਨ੍ਹਾਂ ਨੇ ਹੈਲਥ ਸਿਸਟਮ ਦੀ ਮੁੱਢਲੀ ਕਾਰਜ ਪ੍ਰਣਾਲੀ, ਲਾਗੂ ਪ੍ਰੋਗਰਾਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਨੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਡੂੰਘਾ ਵਿਚਾਰ ਵਟਾਦਰਾਂ ਕੀਤਾ ਅਤੇ ਭਵਿੱਖ ਵਿੱਚ ਜਿਹੜੇ ਖੇਤਰ ‘ਚ ਸੁਧਾਰ ਕਰਨ ਦੀ ਜਰੂਰਤ ਸੀ, ਉਸ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media