Tuesday, June 16, 2026

ਜਥੇਦਾਰ ਅਵਤਾਰ ਸਿੰਘ ਦੇ ਚਲਾਣੇ ਸਬੰਧੀ ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ PPNJ2212201902ਦੇ ਮੋਜ਼ੂਦਾ ਤੇ ਸਾਬਕਾ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਇਕੱਤਰਤਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮਗਰੋਂ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੇਤ ਸਮੂਹ ਅਦਾਰੇ ਬੰਦ ਕਰ ਦਿੱਤੇ ਗਏ।ਸ਼ੋਕ ਇਕੱਤਰਤਾ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।
            ਇਕੱਤਰਤਾ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ, ਜਦ ਕਿ ਵੱਖ-ਵੱਖ ਬੁਲਾਰਿਆਂ ਨੇ ਭਾਵੁਕਤਾ ਨਾਲ ਜਥੇਦਾਰ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਦੇ ਵਿਕਾਸ ਲਈ ਵੀ ਅਹਿਮ ਯੋਗਦਾਨ ਪਾਇਆ।ਇਕੱਤਰਤਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਮਨਜੀਤ ਸਿੰਘ ਬਾਠ, ਸਾਬਕਾ ਸਕੱਤਰ ਸ.ਜੋਗਿੰਦਰ ਸਿੰਘ ਅਦਲੀਵਾਲ, ਦਿਲਜੀਤ ਸਿੰਘ ਬੇਦੀ, ਸਤਬੀਰ ਸਿੰਘ ਧਾਮੀ ਤੇ ਬਲਵਿੰਦਰ ਸਿੰਘ ਜੋੜਾਸਿੰਘਾਂ ਨੇ ਵੀ ਸੰਬੋਧਨ ਕੀਤਾ।ਸ਼੍ਰੋਮਣੀ ਕਮੇਟੀ ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਮਹਿੰਦਰ ਸਿੰਘ ਆਹਲੀ ਨੇ ਵੀ ਜਥੇਦਾਰ ਮੱਕੜ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ।
               ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸਤਿੰਦਰ ਸਿੰਘ, ਸੁਲੱਖਣ ਸਿੰਘ ਭੰਗਾਲੀ, ਬਲਵਿੰਦਰ ਸਿੰਘ ਕਾਹਲਵਾ, ਹਰਜਿੰਦਰ ਸਿੰਘ ਕੈਰੋਂਵਾਲ, ਹਰਜੀਤ ਸਿੰਘ ਲਾਲੂਘੁੰਮਣ, ਨਿਸ਼ਾਨ ਸਿੰਘ, ਤਜਿੰਦਰ ਸਿੰਘ ਪੱਡਾ, ਗੁਰਮੀਤ ਸਿੰਘ ਬੁੱਟਰ, ਸਾਬਕਾ ਮੀਤ ਸਕੱਤਰ ਹਰਿੰਦਰਪਾਲ ਸਿੰਘ, ਬਲਬੀਰ ਸਿੰਘ, ਸੁਪਰਡੈਂਟ ਸਤਨਾਮ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਤਿੰਦਰ ਸਿੰਘ ਸਾਬਕਾ ਮੈਨੇਜਰ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮ ਮੋਜੂਦ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply