Tuesday, July 21, 2026

ਬਾਲ ਹੱਕਾਂ ਬਾਰੇ ਕਮਿਸ਼ਨ ਦੇ ਚੇਅਰਮੈਨ ਵਲੋਂ ਬਿਆਸ ਦਾ ਦੌਰਾ, ਜਿਣਸੀ ਸੋਸ਼ਣ ਸਬੰਧੀ ਜਾਂਚ ਕਮੇਟੀਆਂ ਨਾਲ ਕੀਤੀ ਗੱਲ

ਅੰਮ੍ਰਿਤਸਰ, 22 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀਤੇ ਦਿਨੀ ਬਿਆਸ ਦੇ ਨਿੱਜੀ ਸਕੂਲ ਵਿਚ ਬੱਚੀ ਨਾਲ ਜਿਣਸੀ ਸੋਸ਼ਣ ਦੀ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹਏ, ਅੱਜ ਬਾਲ ਹੱਕਾਂ ਦੀ ਰੱਖਿਆ ਬਾਰੇ ਪੰਜਾਬ ਸਰਕਾਰ ਵੱਲੋਂ ਬਣਾਏ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਵੱਲੋਂ ਬਾਬਾ ਬਕਾਲਾ ਪਹੁੰਚ ਕੇ ਸਾਰੀਆਂ ਜਾਂਚ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਹੁਣ ਤੱਕ ਦੀ ਕੀਤੀ ਗਈ ਕਾਰਵਾਈ ਦਾ ਨਿਰੀਖਣ ਕੀਤਾ ਗਿਆ।
             ਡੀ.ਐਸ.ਪੀ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਉਨ੍ਹਾਂ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮ ਦੀ ਅਗਵਾਈ ਹੇਠ ਬਣਾਈ ਜਾਂਚ ਕਮੇਟੀ, ਪੁਲਿਸ ਦੀ ਜਾਂਚ ਕਰ ਰਹੀ ਟੀਮ ਅਤੇ ਪੋਕਸੋ ਕਮੇਟੀ ਮੈਂਬਰਾਂ ਨਾਲ ਇਸ ਮੁੱਦੇ ਉਤੇ ਵਿਸਥਾਰ ਵਿਚ ਗੱਲਬਾਤ ਕੀਤੀ।
            ਪ੍ਰੈਸ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਕਮਿਸ਼ਨ ਘਟਨਾ ਵਾਲੇ ਦਿਨ ਤੋਂ ਇਸ ਮੁੱਦੇ ਤੇ ਨਿਗ੍ਹਾ ਰੱਖ ਰਿਹਾ ਹੈ ਅਤੇ ਰੋਜ਼ਾਨਾ ਰਿਪੋਰਟ ਲੈ ਰਹੇ ਹਾਂ।ਉਨ੍ਹਾਂ ਦੱਸਿਆ ਕਿ ਕੱਲ੍ਹ ਅਸੀਂ ਸਕੂਲ ਮੈਨਜਮੈਂਟ ਕਮੇਟੀ ਅਤੇ ਜਾਂਚ ਟੀਮ ਦੇ ਮੁੱਖੀ ਨੂੰ ਸੱਦਿਆ ਸੀ, ਪਰ ਦੋਵਾਂ ਦੇ ਬਿਆਨਾਂ ਵਿਚ ਫ਼ਰਕ ਸੀ, ਜਿਸ ਕਾਰਨ ਮੈਂ ਮੌਕੇ ਉਤੇ ਆਉਣ ਦਾ ਫੈਸਲਾ ਲਿਆ।
          ਉਨ੍ਹਾਂ ਦੱਸਿਆ ਕਿ ਇਕ ਪਾਸੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਬਣਾਈ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ, ਉਥੇ ਪੁਲਿਸ ਦੀ ਟੀਮ ਜਾਂਚ ਵਿਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਸਾਰੀ ਘਟਨਾ ਵਿਚ ਸਕੂਲ ਦੀ ਕਿੰਨੀ ਅਣਗਹਿਲੀ ਹੈ।ਉਨ੍ਹਾਂ ਕਿਹਾ ਕਿ ਜਾਂਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਸ ਮਗਰੋਂ ਹੀ ਕਮਿਸ਼ਨ ਕੋਈ ਫੈਸਲਾ ਲਵੇਗਾ।
             ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਵਿਕਰਮਜੀਤ ਦੁੱਗਲ, ਐਸ.ਡੀ.ਐਮ ਮੇਜਰ ਸੁਮਿਤ ਮੁੱਧ, ਤਹਿਸੀਲਦਾਰ ਲਛਮਣ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply