ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਨ ਵਾਲੇ ਲੋਕ ਅਤੇ ਰਾਜਨੀਤਕ ਪਾਰਟੀਆਂ ਦੇਸ਼ ਵਿਰੋਧੀ
ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਵਿਨੋਦ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਸ ਬਿਲ ਨਾਲ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਬਦਤਰ ਜ਼ਿੰਦਗੀ ਜੀਣ ਲਈ ਮਜਬੂਰ ਲੋਕਾਂ ਨੂੰ ਭਾਰਤ ਵਿੱਚ ਆ ਕੇ ਵੱਸਣ ਅਤੇ ਨਾਗਰਿਕਤਾ ਪ੍ਰਾਪਤ ਕਰਕੇ ਆਪਣਾ ਜੀਵਨ ਸੁਧਾਰਨ ਦਾ ਸ਼ਾਨਦਾਰ ਮੌਕਾ ਮੋਦੀ ਸਰਕਾਰ ਦੁਆਰਾ ਦਿੱਤਾ ਜਾ ਰਿਹਾ ਹੈ।ਪ੍ਰੰਤੂ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੀਆਂ ਅਨੇਕਾਂ ਰਾਜਨੀਤਕ ਪਾਰਟੀਆਂ ਦੇਸ਼ ਹਿੱਤ ਵਿੱਚ ਲਿਆਂਦੇ ਗਏ ਇਸ ਬਿੱਲ ਦਾ ਵਿਰੋਧ ਕਰਕੇ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਕਾਮਯਾਬ ਕਰਨ ਵਿਚ ਲੱਗੀਆਂ ਹੋਈਆਂ ਹਨ।ਵਿਨੋਦ ਸਿੰਗਲਾ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਖੁਦ ਫੈਸਲਾ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਪਾਰਟੀਆਂ ਦੇਸ਼ ਅਤੇ ਦੇਸ਼ ਵਾਸੀਆਂ ਦਾ ਕੀ ਭਲਾ ਕਰ ਸਕਦੀਆਂ ਜੋ ਕਿ ਖੁਦ ਹੀ ਦੇਸ਼ ਨੂੰ ਖੁਸ਼ਹਾਲੀ ਦੇ ਰਸਤੇ ਲੈ ਕੇ ਜਾਣ ਤੋਂ ਰੋਕਣ ‘ਤੇ ਤੁਲੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸਾਹ ਦਿਨ ਰਾਤ ਇਕ ਕਰਕੇ ਦੇਸ਼ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ ਉਪਰ ਲੈ ਕੇ ਜਾਣ ਵਿਚ ਲਗੇ ਹੋਏ ਹਨ ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media