Friday, September 20, 2024

ਐਸ.ਡੀ.ਐਮ ਸੰਗਰੂਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਅਚਨਚੇਤ ਨਿਰੀਖਣ

ਲੌਂਗੋਵਾਲ, 22 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸ.ਡੀ.ਐਮ ਸੰਗਰੂਰ PPNJ2212201916ਬਬਨਦੀਪ ਸਿੰਘ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਇਸ ਦੌਰਾਨ ਹਾਜ਼ਰੀ ਰਜਿਸਟਰਾਂ ਦੀ ਪੜਤਾਲ ਕੀਤੀ ਅਤੇ ਵਿਦਿਆਰਥੀਆਂ ਕੋਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਪੁੱਛੇ।ਵਾਲੀਆ ਨੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਰਾਜ ਨੂੰ ਮੁਕੰਮਲ ਤੌਰ `ਤੇ ਨਸ਼ਾ ਮੁਕਤ ਕਰਨ ਲਈ ਚਲਾਏ ਜਾ ਰਹੇ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੇਪੋ) ਅਤੇ ਬੱਡੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ `ਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ ਤਾਂ ਜੋ ਉਹ ਗੈਰ-ਸਮਾਜਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਜਾਲ ਵਿੱਚ ਨਾ ਫਸ ਸਕਣ।
                ਐਸ.ਡੀ.ਐਮ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਅਤੇ ਪੌਸ਼ਟਿਕ ਆਹਾਰ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਦਸਵੀਂ, ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ ਨੇ ਕਿਹਾ ਕਿ ਮਿਹਨਤ ਅਤੇ ਦ੍ਰਿੜ ਇਰਾਦੇ ਵਾਲੇ ਵਿਦਿਆਰਥੀ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਦੇ ਹਨ ਅਤੇ ਅਕਾਦਮਿਕ ਗਿਆਨ ਦੇ ਨਾਲ-ਨਾਲ ਖੇਡ ਗਤੀਵਿਧੀਆਂ ਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੀ ਦਿਲਚਸਪੀ ਲੈਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਬਹੁ ਪੱਖੀ ਪ੍ਰਤਿਭਾ ਦਾ ਮਾਲਕ ਬਣਿਆ ਜਾ ਸਕੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply