ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਕੌਮੀ ਟੇਬਲ ਟੈਨਿਸ ਮੁਕਾਬਲਿਆਂ ਪੂਰੇ ਦੇਸ਼ ‘ਚ
ਅੱਵਲ ਰਹੇ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਆਰਿਆ ਰਤਨ ਪਦਮ ਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਜੇ.ਪੀ ਸ਼ੂਰ ਮੁੱਖੀ ਡੀ.ਏ.ਵੀ ਰਾਸ਼ਟਰੀ ਖੇਡ ਪ੍ਰਤੀਯੋਗਿਤਾ ਅਤੇ ਡਾਇਰੈਕਟਰ ਡੀਏਵੀ ਪਬਲਿਕ ਸਕੂਲ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਟੇਬਲ ਟੈਨਿਸ ਪ੍ਰਤੀਯੋਗਿਤਾ ਡੀ.ਏ.ਵੀ ਪਬਲਿਕ ਸਕੂਲ ਹੈਦਰਾਬਾਦ ‘ਚ ਕਰਵਾਈ ਗਈ।ਜਿਸ ਵਿੱਚ ਦੇਸ਼ ਭਰ ਤੋਂ ਡੀ.ਏ.ਵੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਟੇਬਲ ਟੈਨਿਸ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।ਲਾਅਨ-ਟੈਨਿਸ ‘ਚ ਵਿਦਿਆਰਥੀਆਂ ਦਾ ਦੂਜਾ ਸਥਾਨ ਰਿਹਾ।ਸਕੇਟਿੰਗ ‘ਚ ਇੱਕ ਸੋਨੇ, ਤੈਰਾਕੀ ‘ਚ ਇਕ ਚਾਂਦੀ ਅਤੇ ਦੋ ਕਾਂਸੀ, ਵੁਸ਼ੂ ‘ਚ ਤਿੰਨ ਅਤੇ ਕਰਾਟੇ ‘ਚ ਇਕ ਕਾਂਸੀ ਦਾ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਭ ਖਿਡਾਰੀਆਂ ਨੂੰ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ‘ਤੇ ਵਧਾਈ ਦਿਤੀ।ਆਰਿਆ ਰਤਨ ਪਦਮ ਸ੍ਰੀ ਡਾ. ਪੂਨਮ ਸੂਰੀ ਅਤੇ ਜੇ.ਪੀ ਸ਼ੂਰ, ਲੋਕਲ ਕਮੇਟੀ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਧਿਕਾਰੀ ਡਾ. ਨੀਲਮ ਕਾਮਰਾ ਅਤੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਨੇ ਵੀ ਖਿਡਾਰੀਆਂ ਨੂੰ ਸ਼ੂਭਕਾਮਨਾਵਾਂ ਦਿੱਤੀਆਂ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media