Thursday, August 27, 2026

ਅਧਿਆਪਕ ਬੱਚਿਆਂ ਦੇ ਭਵਿੱਖ ਦੇ ਨਿਰਮਾਤਾ – ਸੋਨੀ

ਜਗਤ ਜੋਤੀ ਸਕੂਲ ਦਾ ਮਨਾਇਆ ਗਿਆ ਗੋਲਡਨ ਜੁਬਲੀ ਸਮਾਰੋਹ

ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਗਤ ਜੋਤੀ ਸਕੂਲ ਮਹਾਂ ਸਿੰਘ ਗੇਟ ਦਾ ਗੋਲਡਨ ਜੁਬਲੀ ਸਮਾਗਮ ਗੁਰੂ ਨਾਨਕ ਭਵਨ ਸਿਟੀ PPNJ2312201905ਸੈਂਟਰ ਵਿਖੇ ਮਨਾਇਆ ਗਿਆ।ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸਮਾਗਮ ਦੀ ਸ਼ੁਰੂਆਤ ਸੋਨੀ ਵੱਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ।ਸੋਨੀ ਨੇ ਕਿਹਾ ਕਿ ਜਗਤ ਜੋਤੀ ਸਕੂਲ ਵੱਲੋਂ ਸਿਖਿਆ ਦੇ ਖੇਤਰ ਵਿੱਚ ਬਹੁਤ ਕੰਮ ਕੀਤਾ ਜਾ ਰਿਹਾ ਹੈ ਅਤੇ ਪਿਛਲੇ 50 ਸਾਲਾਂ ਦੌਰਾਨ ਇਸ ਸਕੂਲ ਵਿੱਚੋਂ ਕਈ ਬੱਚੇ ਪੜ੍ਹ ਕੇ ਉਚੀਆਂ ਪਦਵੀਆਂ ਤੱਕ ਪਹੁੰਚੇ ਹਨ।ਸੋਨੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਹੀ ਬੱਚਿਆਂ ਦੇ ਭਵਿੱਖ ਦੇ ਨਿਰਮਾਤਾ ਹਨ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਪੜਾਉਣਾ ਚਾਹੀਦਾ ਹੈ।ਸੋਨੀ ਵੱਲੋਂ ਸਿਖਿਆ ਜਗਤ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ 25 ਦੇ ਕਰੀਬ ਪ੍ਰਿੰਸੀਪਲ ਅਤੇ ਸਕੂਲ ਵਿੱਚੋਂ ਪੜ੍ਹ ਚੁੱਕੇ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਗਤ ਜੋਤੀ ਸਕੂਲ ਵਲੋਂ ਸਿਖਿਆ ਦੇ ਖੇਤਰ ਵਿੱਚ ਆਪਣਾ ਵੱਖਰੀ ਪਹਿਚਾਣ ਬਣਾ ਕੇ ਜਿਲੇ੍ਹ ਦਾ ਨਾਮ ਰੋਸ਼ਨ ਕੀਤਾ ਗਿਆ ਹੈ।
ਸੋਨੀ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਰੁਚੀ ਰੱਖਣ।ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਫਿੱਟ ਰੱਖਦੀਆਂ ਹਨ।ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪੋ੍ਰਗਰਾਮ ਵੀ ਪੇਸ਼ ਕੀਤਾ ਗਿਆ।ਸੋਨੀ ਨੂੰ ਸਕੂਲ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੋੌਕੇ ਸ੍ਰੀਮਤੀ ਜਤਿੰਦਰ ਸੋਨੀਆ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਦਿਨੇਸ਼ ਬੱਸੀ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ, ਸਕੂਲ ਦੇ ਡਾਇਰੈਕਟਰ ਮੁਕੇਸ਼ ਪੁਰੀ, ਅਸ਼ਵਨੀ ਪੱਪੂ, ਵਿਕਰਮ ਸੇਠ ਸ੍ਰੀਮਤੀ ਅੰਜ਼ਨਾ ਸੇਠ, ਅਭਿਸ਼ੇਕ ਪੁਰੀ, ਸ੍ਰੀਮਤੀ ਡਿੰਪਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚੇ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply